ਖੁਸ਼ਖ਼ਬਰੀ, ਭਾਰਤ ਨੇ ਲੱਭ ਲਿਆ ਕੋਰੋਨਾ ਵਾਇਰਸ ਦਾ ਇਲਾਜ਼!

ਏਜੰਸੀ

ਖ਼ਬਰਾਂ, ਕੌਮਾਂਤਰੀ

ਹਿਲਾਂ ਜਦੋਂ ਉਸ ਦਾ ਟੈਸਟ ਕੀਤਾ ਗਿਆ ਸੀ ਤਾਂ ਉਸ ਵਿਚ ਕੋਰੋਨਾ ਵਾਇਰਸ...

First indian coronavirus patient recovers more test results awaited

ਬੀਜਿੰਗ: ਚੀਨ ਵਿਚ ਕੋਰੋਨਾ ਵਾਇਰਸ ਨਾਲ 108 ਹੋਰ ਲੋਕਾਂ ਦੀ ਮੌਤ ਨਾਲ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 1016 ਹੋ ਗਈ ਹੈ ਜਦਕਿ 42638 ਵਿਅਕਤੀਆਂ ਨੂੰ ਇਹ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਦਰਅਸਲ ਦਸੰਬਰ 2019 ਵਿਚ ਚੀਨ ਦੇ ਵੁਹਾਨ ਸ਼ਹਿਰ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਹੁਣ ਤਕ ਇਹ 25 ਤੋਂ ਵਧ ਦੇਸ਼ਾਂ ਵਿਚ ਇਹ ਫੈਲ ਚੁੱਕਿਆ ਹੈ।

WHO ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਦਾ ਐਲਾਨ ਵੀ ਕੀਤਾ ਹੈ। ਵਿਗਿਆਨੀ ਦਿਨ-ਰਾਤ ਇਸ ਬੀਮਾਰੀ ਦਾ ਇਲਾਜ ਲੱਭਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ਪਰ ਕੋਸ਼ਿਸ਼ਾਂ ਨਾਕਾਮ ਹੀ ਸਾਬਿਤ ਹੋ ਰਹੀਆਂ ਹਨ। ਪਰ ਭਾਰਤ ਵਿਚ ਇਸ ਵਾਇਰਸ ਨਾਲ ਲੜਨ ਦੀ ਇਕ ਉਮੀਦ ਜਾਗੀ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂ ਕਿ ਕੇਰਲ ਦੇ ਤ੍ਰਿਸ਼ੂਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਇਕ ਵਿਅਕਤੀ ਹੁਣ ਤੇਜ਼ੀ ਨਾਲ ਰਿਕਵਰ ਕਰ ਰਿਹਾ ਹੈ।

ਪਹਿਲਾਂ ਜਦੋਂ ਉਸ ਦਾ ਟੈਸਟ ਕੀਤਾ ਗਿਆ ਸੀ ਤਾਂ ਉਸ ਵਿਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ ਪਰ ਜਦੋਂ ਇਲਾਜ ਦੇ ਕੁੱਝ ਦਿਨਾਂ ਬਾਅਦ ਫਿਰ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦਾ ਰਿਜ਼ਲਟ ਨੈਗੇਟਿਵ ਆਇਆ। ਇਸ ਦਾ ਮਤਲਬ ਸੀ ਕਿ ਉਸ ਤੇ ਇਲਾਜ ਅਤੇ ਦਵਾਈਆਂ ਕੰਮ ਕਰ ਗਈਆਂ ਸਨ। ਇਸ ਬਿਮਾਰ ਵਿਅਕਤੀ ਦਾ ਸੈਂਪਲ ਕੇਰਲ ਵਿਚ ਰਾਸ਼ਟਰੀ ਵਾਇਰੋਲਾਜੀ ਸੰਸਥਾ ਦੀ ਯੂਨਿਟ ਵੱਲੋਂ ਲਿਆ ਗਿਆ ਸੀ।

ਹੁਣ ਇਸ ਵਿਅਕਤੀ ਦੇ ਇਲਾਜ ਨੂੰ ਲੈ ਕੇ ਸਿਹਤ ਵਿਭਾਗ ਯੂਆਈਵੀ ਦੀ ਆਖਰੀ ਰਿਪੋਰਟ ਦਾ ਇੰਤਜ਼ਾਰ ਕਰ ਰਿਹਾ ਹੈ। ਦਸ ਦਈਏ ਕਿ ਉਸ ਨੂੰ 30 ਜਨਵਰੀ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਕੀਤੀ ਹੋਈ ਹੈ। ਹਜ਼ਾਰਾਂ ਅਜਿਹੇ ਲੋਕਾਂ ਨੂੰ ਡਾਕਟਰਾਂ ਦੀ ਨਿਗਰਾਨੀ ਵਿਚ ਰੱਖਿਆ ਗਿਆ ਹੈ ਜੋ ਇਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਚੀਨ ਜਾਂ ਦੂਜੇ ਦੇਸ਼ਾਂ ਤੋਂ ਵਾਪਸ ਆਏ ਹਨ। ਦਸ ਦਈਏ ਕਿ ਇਸ ਜਾਨਲੇਵਾ ਬਿਮਾਰੀ ਕਾਰਨ ਚੀਨ ਵਿਚ ਹੁਣ ਤਕ 908 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਚੀਨ ਦੇ ਸੋਮਵਾਰ ਨੂੰ ਦਿੱਤੇ ਗਏ ਅਧਿਕਾਰਿਕ ਬਿਆਨ ਮੁਤਾਬਕ 40 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਨਾਲ ਪੀੜਤ ਹਨ। ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ, 10 ਫਰਵਰੀ ਨੂੰ ਅੱਧੀ ਰਾਤ ਤੱਕ ਇਸ ਨੂੰ 31 ਸੂਬਿਆਂ ਤੋਂ ਜਾਣਕਾਰੀ ਮਿਲੀ ਸੀ, ਜਿਸ ਅਨੁਸਾਰ ਕੋਰੋਨਾ ਵਾਇਰਸ ਦੇ 42638 ਮਾਮਲਿਆਂ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਿਨ੍ਹਾਂ ਵਿੱਚੋਂ 7333 ਵਿਅਕਤੀ ਗੰਭੀਰ ਹਾਲਤ ਵਿੱਚ ਹਨ।

ਹੁਣ ਤੱਕ 1016 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਤਕਰੀਬਨ 3996 ਲੋਕਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ ਹੈ। ਹਾਂਗਕਾਂਗ ਵਿਚ ਲਾਗ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ। ਇਥੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮਕਾਓ ਵਿਚ 10 ਅਤੇ ਤਾਈਵਾਨ ਵਿਚ 18 ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਮਕਾਓ ਅਤੇ ਤਾਈਵਾਨ ਵਿਚ ਇਕ-ਇਕ ਮਰੀਜ਼ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਅਮਰੀਕਾ, ਜਾਪਾਨ ਅਤੇ ਸਿੰਗਾਪੁਰ ਤੋਂ ਇਲਾਵਾ ਕਈ ਹੋਰ ਦੇਸ਼ਾਂ ਦੀਆਂ ਸਰਕਾਰਾਂ ਨੇ ਹਾਲ ਹੀ ਵਿਚ ਉਨ੍ਹਾਂ ਦੇ ਦੇਸ਼ ਵਿੱਚ ਚੀਨ ਆਉਣ ਵਾਲੇ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ।