ਇੰਡੋਨੇਸ਼ੀਆ ਵਿਚ ਆਇਆ ਭੂਚਾਲ, ਰਿਕਟਰ ਪੈਮਾਨੇ 'ਤੇ 6 ਮਾਪੀ ਗਈ ਭੂਚਾਲ ਦੀ ਤੀਬਰਤਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਭੂਚਾਲ ਦਾ ਕੇਂਦਰ ਕੇਪੁਲਾਨ ਤਲੌਦ ਰੀਜੈਂਸੀ ਤੋਂ 45 ਕਿਲੋਮੀਟਰ ਦੂਰ ਸੀ

Image for representation purpose only

 

ਜਕਾਰਤਾ: ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ 'ਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6 ਮਾਪੀ ਗਈ। ਭੂਚਾਲ ਦਾ ਕੇਂਦਰ ਕੇਪੁਲਾਨ ਤਲੌਦ ਰੀਜੈਂਸੀ ਤੋਂ 45 ਕਿਲੋਮੀਟਰ ਦੂਰ ਸੀ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।  

ਇਹ ਵੀ ਪੜ੍ਹੋ: ਕਪੂਰਥਲਾ 'ਚ ਇਸ ਪਿੰਡ ਦੇ ਸਰਪੰਚ ਤੇ ਪੰਚ ਖ਼ਿਲਾਫ਼ ਵੱਡੀ ਕਾਰਵਾਈ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ

ਇਸ ਤੋਂ ਪਹਿਲਾਂ ਵੀਰਵਾਰ ਨੂੰ ਇੰਡੋਨੇਸ਼ੀਆ ਦੇ ਪੂਰਬੀ ਪ੍ਰਾਂਤ ਪਾਪੁਆ ਵਿਚ ਆਏ 5.1 ਤੀਬਰਤਾ ਦੇ ਭੂਚਾਲ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਹ ਲੋਕ ਇਕ ਤੈਰਦੇ ਰੈਸਟੋਰੈਂਟ ਵਿਚ ਸੀ, ਜੋ ਸਮੁੰਦਰ ਵਿਚ ਡਿੱਗ ਗਿਆ ਅਤੇ ਉਹ ਉਸ ਵਿਚੋਂ ਬਾਹਰ ਨਹੀਂ ਨਿਕਲ ਸਕੇ।