ਪਾਕਿ ਨੇ ਕਾਬੁਲ ‘ਚ ਸਿੱਖਾਂ ‘ਤੇ ਹਮਲਾ ਕਰਨ ਵਾਲੇ ਅਤਿਵਾਦੀ ਦੀ ਹਿਰਾਸਤ ਮੰਗੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੀ ਸਰਕਾਰ ਨੇ ਵੀਰਵਾਰ ਨੂੰ ਅਫਗਾਨਿਸਤਾਨ ਕੋਲੋਂ ਕਾਬੁਲ ਵਿਖੇ ਸਥਿਤ ਗੁਰਦੁਆਰਾ ਸਾਹਿਬ ‘ਤੇ ਹਮਲੇ ਲਈ ਜ਼ਿੰਮੇਵਾਰ ਅਤਿਵਾਦੀ ਦੀ ਹਿਰਾਸਤ ਦੀ ਮੰਗ ਕੀਤੀ ਹੈ।

Photo

ਇਸਲਾਮਾਬਾਦ: ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਵੀਰਵਾਰ ਨੂੰ ਅਫਗਾਨਿਸਤਾਨ ਕੋਲੋਂ ਕਾਬੁਲ ਵਿਖੇ ਸਥਿਤ ਗੁਰਦੁਆਰਾ ਸਾਹਿਬ ‘ਤੇ ਹਮਲੇ ਲਈ ਜ਼ਿੰਮੇਵਾਰ ਅਤਿਵਾਦੀ ਦੀ ਹਿਰਾਸਤ ਦੀ ਮੰਗ ਕੀਤੀ ਹੈ। ਅਫਗਾਨਿਸਤਾਨ ਦੇ ਸੁਰੱਖਿਆ ਬਲਾਂ ਨੇ ਕਾਬੁਲ ਦੇ ਇਕ ਗੁਰੂਦੁਆਰੇ 'ਤੇ 25 ਮਾਰਚ ਨੂੰ ਹੋਏ ਅੱਤਵਾਦੀ ਹਮਲੇ ਵਿਚ ਤਕਰੀਬਨ 25 ਸਿੱਖਾਂ ਦੇ ਕਤਲੇਆਮ ਵਿਚ ਸ਼ਾਮਲ ਫਾਰੂਕੀ ਨੂੰ ਬੀਤੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਸੀ।

ਸੂਤਰਾਂ ਅਨੁਸਾਰ ਮੰਤਰਾਲੇ ਨੇ ਪਾਕਿਸਤਾਨ ਵਿਚ ਅਫਗਾਨਿਸਤਾਨ ਦੇ ਰਾਜਦੂਤ ਨੂੰ ਬੁਲਾਇਆ ਅਤੇ ਅਸਲਮ ਫਾਰੂਕੀ ਦੀ ਹਿਰਾਸਤ ਦੀ ਮੰਗ ਕੀਤੀ ਹੈ।ਅਧਿਕਾਰਤ ਬਿਆਨ ਅਨੁਸਾਰ, ਇਸਲਾਮਾਬਾਦ ਨੇ ਜਾਂਚ ਲਈ ਫਾਰੂਕੀ ਦੀ ਹਿਰਾਸਤ ਦੀ ਮੰਗ ਕੀਤੀ ਕਿਉਂਕਿ ਉਹ ਕਥਿਤ ਤੌਰ ਤੇ ਅਫਗਾਨਿਸਤਾਨ ਵਿਚ ਪਾਕਿਸਤਾਨ ਵਿਰੋਧੀ ਕਈ ਗਤੀਵਿਧੀਆਂ ਵਿਚ ਸ਼ਾਮਲ ਹੈ।

ਪਾਕਿਸਤਾਨ ਸਰਕਾਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤੇ ਕਿ ਅਤਿਵਾਦ ਦੇ ਖਿਲਾਫ ਦੋਵੇਂ ਧਿਰਾਂ ਨੂੰ ਤਾਲਮੇਲ ਕਰਨਾ ਚਾਹੀਦਾ ਹੈ। ਹਾਲਾਂਕਿ ਭਾਰਤੀ ਖੂਫੀਆ ਸੂਤਰਾਂ ਅਨੁਸਾਰ ਫਾਰੂਕੀ ਅਫਗਾਨਿਸਤਾਨ ਵਿਚ ਪਾਕਿਸਤਾਨ ਵੱਲੋਂ ਚਲਾਏ ਜਾ ਰਹੇ ਅਤਿਵਾਦੀ ਨੈੱਟਵਰਕ ਨਾਲ ਜੁੜਿਆ ਹੋਇਆ ਹੈ।