ਪਾਕਿ : ਇਕ ਦਿਨ 'ਚ ਆਏ ਕੋਵਿਡ-19 ਦੇ 1991 ਨਵੇਂ ਮਾਮਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ 1991 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਾਇਰਸ ਦੇ ਕੁੱਲ ਮਾਮਲਿਆਂ ਦਾ ਅੰਕੜਾ 29000 'ਤੇ ਪਹੁੰਚ ਗਿਆ ਹੈ।

File Photo

ਇਸਲਾਮਾਬਾਦ, 10 ਮਈ : ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ 1991 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਾਇਰਸ ਦੇ ਕੁੱਲ ਮਾਮਲਿਆਂ ਦਾ ਅੰਕੜਾ 29000 'ਤੇ ਪਹੁੰਚ ਗਿਆ ਹੈ। ਇਹ ਇਕ ਦਿਨ ਵਿਚ ਸਾਹਮਣੇ ਆਏ ਵਾਇਰਸ ਦੇ ਮਾਮਲਿਆਂ ਦੀ ਸਭ ਤੋਂ ਵਧੇਰੇ ਗਿਣਤੀ ਹੈ। ਸਿਹਤ ਮੰਤਰਾਲਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ ਹੈ।

ਪਾਕਿਸਤਾਨ ਵਿਚ ਇਕ ਮਹੀਨੇ ਤੋਂ ਲੱਗੇ ਲਾਕਡਾਊਨ ਦੀਆਂ ਪਾਬੰਦੀਆਂ ਹੌਲੀ-ਹੌਲੀ ਘੱਟ ਕੀਤੀਆਂ ਜਾ ਰਹੀਆਂ ਹਨ। ਕੋਵਿਡ-19 ਦੇ ਮਾਮਲਿਆਂ ਵਿਚ ਵਾਧੇ ਦੇ ਬਾਵਜੂਦ ਲਾਕਡਾਊਨ ਹਟਾਉਣ ਦਾ ਪਹਿਲਾ ਪੜਾਅ ਸਨਿਚਰਵਾਰ ਨੂੰ ਸ਼ੁਰੂ ਕਰ ਦਿਤਾ ਗਿਆ। ਸਰਕਾਰ ਨੇ ਵਧੇਰੇ ਕਾਰੋਬਾਰਾਂ ਨੂੰ ਸਵੇਰ ਤੋਂ ਸ਼ਾਮ ਪੰਜ ਵਜੇ ਤਕ ਖੋਲ੍ਹਣ ਦਾ ਐਲਾਨ ਕਰ ਦਿਤਾ। ਰਾਸ਼ਟਰੀ ਸਿਹਤ ਮੰਤਰਾਲਾ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਵਾਇਰਸ ਕਾਰਨ 21 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸੂਬੇ ਵਿਚ ਇਸ ਵਾਇਰਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 639 ਤਕ ਪਹੁੰਚ ਗਈ।  (ਪੀਟੀਆਈ)