ਆਤਮਘਾਤੀ ਹਮਲੇ 'ਚ 12 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਫ਼ਗ਼ਾਨ ਸੁਰੱਖਿਆ ਫ਼ੌਜ ਦੀ ਗੱਡੀ ਨੇੜੇ ਅੱਜ ਇਕ ਆਤਮਘਾਤੀ ਹਮਲਾਵਰ ਨੇ ਖ਼ੁਦ ਨੂੰ ਉਡਾ ਲਿਆ। ਇਸ ਹਮਲੇ 'ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ..........

Suicide Attack In Jalalabad Afghanistan

ਜਲਾਲਾਬਾਦ : ਅਫ਼ਗ਼ਾਨ ਸੁਰੱਖਿਆ ਫ਼ੌਜ ਦੀ ਗੱਡੀ ਨੇੜੇ ਅੱਜ ਇਕ ਆਤਮਘਾਤੀ ਹਮਲਾਵਰ ਨੇ ਖ਼ੁਦ ਨੂੰ ਉਡਾ ਲਿਆ। ਇਸ ਹਮਲੇ 'ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦਸਿਆ ਕਿ ਦੇਸ਼ ਨੂੰ ਹਿਲਾ ਦੇਣ ਵਾਲੇ ਇਸ ਬੇਹੱਦ ਹਿੰਸਕ ਹਮਲੇ 'ਚ ਮਾਰੇ ਗਏ ਲੋਕਾਂ 'ਚੋਂ ਜ਼ਿਆਦਾਤਰ ਆਮ ਨਾਗਰਿਕ ਹਨ। ਸੂਬਾ ਗਵਰਨਰ ਦੇ ਬੁਲਾਰੇ ਅਤਾਉੱਲਾ ਖੋਗਯਾਨੀ ਨੇ ਦਸਿਆ ਕਿ ਪੂਰਬੀ ਸ਼ਹਿਰ ਜਲਾਲਾਬਾਦ 'ਚ ਹੋਏ ਇਸ ਧਮਾਕੇ ਵਿਚ ਘੱਟੋ-ਘੱਟ ਚਾਰ ਲੋਕ ਜ਼ਖ਼ਮੀ ਹੋਏ ਹਨ। ਮਾਰੇ ਗਏ ਲੋਕਾਂ 8 ਆਮ ਨਾਗਰਿਕ ਹਨ।

ਸਿਹਤ ਡਾਇਰੈਕਟਰ ਨਜ਼ੀਬੁੱਲਾ ਕਾਮਾਵਾਲ ਨੇ ਮ੍ਰਿਤਕਾਂ ਦੇ ਅੰਕੜੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਹਸਪਤਾਲ ਲਿਆਏ ਗਏ ਕੁੱਝ ਪੀੜਤ ਗੰਭੀਰ ਰੂਪ 'ਚ ਜ਼ਖ਼ਮੀ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਫਿਲਹਾਲ ਕਿਸੇ ਨੇ ਨਹੀਂ ਲਈ ਹੈ। ਜ਼ਿਕਰਯੋਗ ਹੈ ਕਿ ਸੂਬੇ 'ਚ ਹਾਲ ਹੀ ਵਿਚ ਹੋਏ ਕਈ ਹੋਰ ਆਤਮਘਾਤੀ ਹਮਲਿਆਂ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਅਤਿਵਾਦੀ ਸੰਗਠਨ ਲੈਂਦਾ ਰਿਹਾ ਹੈ। ਉਨ੍ਹਾਂ ਹਮਲਿਆਂ 'ਚ ਵੱਡੀ ਗਿਣਤੀ ਵਿਚ ਲੋਕ ਮਾਰੇ ਗਏ ਸਨ। ਦੂਜੇ ਪਾਸੇ ਅਮਰੀਕਾ ਅਤੇ ਅਫ਼ਗ਼ਾਨ ਫ਼ੌਜ ਨੇ ਇਸ ਅਤਿਵਾਦੀ ਸੰਗਠਨ ਵਿਰੁਧ ਮੁਹਿੰਮ ਜਾਰੀ ਰੱਖੀ ਹੋਈ ਹੈ। (ਪੀਟੀਆਈ)