ਵ੍ਹਾਈਟ ਹਾਊਸ ਦੇ ਬਾਹਰ ਫਾਈਰਿੰਗ, ਡੋਨਾਲਡ ਟਰੰਪ ਨੂੰ ਛੱਡਣੀ ਪਈ ਪ੍ਰੈੱਸ ਬ੍ਰੀਫਿੰਗ 

ਏਜੰਸੀ

ਖ਼ਬਰਾਂ, ਕੌਮਾਂਤਰੀ

ਬ੍ਰੀਫਿੰਗ ਰੂਮ ਤੋਂ ਰਾਸ਼ਟਰਪਤੀ ਟਰੰਪ ਨੂੰ ਕੱਢਿਆ ਗਿਆ ਸੁਰੱਖਿਅਤ

Donald Trump

ਵਾਸ਼ਿੰਗਟਨ- ਅਮਰੀਕਾ 'ਚ ਸੋਮਵਾਰ ਨੂੰ ਡੇਲੀ ਬ੍ਰੀਫਿੰਗ ਦੌਰਾਨ ਵ੍ਹਾਈਟ ਹਾਊਸ ਬਾਹਰ ਫਾਈਰਿੰਗ ਦੀ ਘਟਨਾ ਹੋਈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵ੍ਹਾਈਟ ਹਾਊਸ ਦੇ ਬਾਹਰ ਗੋਲੀਬਾਰੀ ਦੀ ਖਬਰ ਮਿਲੀ ਹੈ।

ਹਾਲਾਂਕਿ ਹੁਣ ਸਥਿਤੀ ਨਿਯੰਤਰਣ ਵਿਚ ਹੈ। ਜਿਸ ਸਮੇਂ ਇਹ ਫਾਈਰਿੰਗ ਹੋਈ ਉਸ ਸਮੇਂ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ। ਰਾਸ਼ਟਰਪਤੀ ਟਰੰਪ ਨੇ ਖ਼ੁਦ ਇਸ ਘਟਨਾ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ।

ਘਟਨਾ ਦੀ ਜਾਣਕਾਰੀ ਮਿਲਦੇ ਹੀ Secret service ਦੇ ਅਧਿਕਾਰੀਆਂ ਨੇ ਤੁਰੰਤ ਹੀ ਕਾਰਵਾਈ ਕੀਤੀ। ਦੱਸੀਆ ਜਾ ਰਿਹਾ ਹੈ ਕਿ ਫਾਈਰਿੰਗ ਦੀ ਜਾਣਕਾਰੀ ਮਿਲਦੇ ਹੀ ਬ੍ਰੀਫਿੰਗ ਰੂਮ ਤੋਂ ਰਾਸ਼ਟਰਪਤੀ ਨੂੰ ਸੁਰੱਖਿਅਤ ਕੱਢਿਆ ਗਿਆ ਪਰ ਥੋੜੀ ਹੀ ਦੇਰ ਬਾਅਦ ਉਹ ਵਾਪਸ ਆਏ ਅਤੇ ਬ੍ਰੀਫਿੰਗ ਨੂੰ ਫਿਰ ਤੋਂ ਸ਼ੁਰੂ ਕੀਤਾ।

ਅਤੇ ਕਿਹਾ ਕਿ ਹਾਲਾਤ ਕੰਟਰੋਲ 'ਚ ਹਨ। ਰਾਸ਼ਟਰਪਤੀ ਨੇ Secret service ਨੂੰ ਸ਼ੁਕਰੀਆ ਅਦਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਕਾਫੀ ਚੰਗਾ ਕੰਮ ਕੀਤਾ। ਟਰੰਪ ਨੇ ਗੋਲੀਬਾਰੀ ਦੀ ਘਟਨਾ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਰੀਕਾ ਵਿਚ ਕੋਰੋਨਾ ਸੰਕਟ ਨੂੰ ਲੈ ਕੇ ਆਪਣੀ ਗੱਲ ਰੱਖੀ।

ਡੋਨਾਲਡ ਟਰੰਪ ਨੇ ਕਿਹਾ ਕਿ ਅਸੀਂ ਲਗਭਗ 6 ਕਰੋੜ 50 ਲੱਖ ਲੋਕਾਂ ਦਾ ਟੈਸਟ ਕੀਤਾ ਹੈ। ਕੋਈ ਵੀ ਦੇਸ਼ ਇਸ ਗਿਣਤੀ ਦੇ ਨੇੜੇ ਨਹੀਂ ਹੈ। 1 ਕਰੋੜ 10 ਲੱਖ ਟੈਸਟ ਦੇ ਨਾਲ ਭਾਰਤ ਦੂਜੇ ਸਥਾਨ 'ਤੇ ਰਹੇਗਾ।

ਟਰੰਪ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਕੋਰੋਨਾ ਵਿਰੁੱਧ ਲੜਾਈ ਵਿਚ ਇਸ ਸਾਲ ਦੇ ਅੰਤ ਤੱਕ, ਸਾਡੇ ਕੋਲ ਨਿਸ਼ਚਤ ਰੂਪ ਵਿਚ ਇਸ ਦਾ ਟੀਕਾ ਜ਼ਰੂਰ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।