ਪਾਕਿਸਤਾਨ 'ਚ ਮਾਰਿਆ ਗਿਆ ਭਾਰਤ ਦਾ ਮੋਸਟ ਵਾਂਟੇਡ ਅਤਿਵਾਦੀ ਰਾਸ਼ਿਦ ਲਤੀਫ

ਏਜੰਸੀ

ਖ਼ਬਰਾਂ, ਕੌਮਾਂਤਰੀ

 ਪਠਾਨਕੋਟ ਹਮਲੇ ਦਾ ਸੀ ਮਾਸਟਰਮਾਈਂਡ 

India's most wanted terrorist Rashid Latif was killed in Pakistan

ਨਵੀਂ ਦਿੱਲੀ -  ਭਾਰਤ ਦੇ ਮੋਸਟ ਵਾਂਟੇਡ ਅਤਿਵਾਦੀ ਰਾਸ਼ਿਦ ਲਤੀਫ ਦਾ ਗੁਆਂਢੀ ਦੇਸ਼ ਪਾਕਿਸਤਾਨ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਹਮਲਾਵਰਾਂ ਨੇ ਅਤਿਵਾਦੀ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਸ਼ਿਦ ਲਤੀਫ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ।   

ਸ਼ਾਹਿਦ ਤਾਲਿਫ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਂਵਾਲਾ ਦਾ ਰਹਿਣ ਵਾਲਾ ਸੀ। ਉਹ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਸੀ। ਇਸ ਤੋਂ ਪਹਿਲਾਂ ਸ਼ਾਹਿਦ ਲਤੀਫ਼ ਨੂੰ 12 ਨਵੰਬਰ 1994 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 16 ਸਾਲ ਭਾਰਤੀ ਜੇਲ੍ਹਾਂ ਵਿਚ ਕੱਟਣ ਤੋਂ ਬਾਅਦ 2010 ਵਿਚ ਵਾਹਗਾ ਰਾਹੀਂ ਦੇਸ਼ ਨਿਕਾਲਾ ਦਿੱਤਾ ਗਿਆ ਸੀ।  

ਸ਼ਾਹਿਦ ਲਤੀਫ਼ 2 ਜਨਵਰੀ 2016 ਨੂੰ ਹੋਏ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ। ਇਸ ਤੋਂ ਇਲਾਵਾ ਸ਼ਾਹਿਦ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਨ ਦੇ ਮਾਮਲੇ 'ਚ ਵੀ ਦੋਸ਼ੀ ਸੀ।