ਪਾਕਿਸਤਾਨ 'ਚ ਫਰਿੱਜ ਦਾ ਕੰਪ੍ਰੈਸਰ ਫਟਣ ਕਾਰਨ ਜ਼ਿੰਦਾ ਸੜੇ ਘਰ ਦੇ 10 ਲੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਮਰਨ ਵਾਲਿਆਂ 'ਚ ਚਾਰ ਬੱਚੇ ਹਨ ਸ਼ਾਮਲ

photo

 

ਲਾਹੌਰ: ਗੁਆਂਢੀ ਦੇਸ਼ ਪਾਕਿਸਤਾਨ ਤੋਂ ਇਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਲਾਹੌਰ 'ਚ ਇਕ ਘਰ 'ਚ ਭਿਆਨਕ ਅੱਗ ਲੱਗ ਗਈ, ਜਿਸ 'ਚ ਘਰ 'ਚ ਮੌਜੂਦ 6 ਬੱਚਿਆਂ ਸਮੇਤ ਪਰਿਵਾਰ ਦੇ 10 ਮੈਂਬਰਾਂ ਦੀ ਝੁਲਸਣ ਕਾਰਨ ਮੌਤ ਹੋ ਗਈ। ਖ਼ਬਰਾਂ ਮੁਤਾਬਕ ਇਹ ਘਟਨਾ ਲਾਹੌਰ ਦੇ ਭਾਟੀ ਗੇਟ ਇਲਾਕੇ 'ਚ ਉਸ ਸਮੇਂ ਵਾਪਰੀ ਜਦੋਂ ਸਵੇਰੇ ਇਕ ਫਰਿੱਜ ਦਾ ਕੰਪ੍ਰੈਸ਼ਰ ਫਟ ਗਿਆ।

 ਪੜ੍ਹੋ ਪੂਰੀ ਖਬਰ: ਫਤਿਹਗੜ੍ਹ ਸਾਹਿਬ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ

ਫਰਿੱਜ ਦਾ ਕੰਪ੍ਰੈਸਰ ਫਟਣ ਨਾਲ ਜ਼ਬਰਦਸਤ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਹਾਲਾਂਕਿ ਬਚਾਅ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ ਪਰ ਅੱਗ 'ਚ ਬੁਰੀ ਤਰ੍ਹਾਂ ਸੜ ਗਏ। ਘਰ 'ਚ ਮੌਜੂਦ ਲੋਕਾਂ ਨੂੰ ਬਚਾ ਨਹੀਂ ਸਕੇ। ਘਟਨਾ ਬੁੱਧਵਾਰ ਸਵੇਰ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਲਾਹੌਰ ਦੇ ਭਾਟੀ ਗੇਟ ਇਲਾਕੇ 'ਚ ਸਥਿਤ ਇਕ ਘਰ 'ਚ ਰੱਖੇ ਫਰਿੱਜ ਦੇ ਕੰਪਰੈਸ਼ਨ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਧੂੰਏਂ ਨੂੰ ਬਾਹਰ ਕੱਢਣ ਲਈ ਘਰ ਵਿੱਚ ਹਵਾਦਾਰੀ ਨਹੀਂ ਸੀ।

ਪੜ੍ਹੋ ਪੂਰੀ ਖਬਰ:  ਘੱਗਰ ਨਦੀ 'ਚ ਕਾਰ ਡਿੱਗਣ ਨਾਲ ਨੌਜਵਾਨ ਦੀ ਹੋਈ ਮੌਤ, ਵਿਦੇਸ਼ ਜਾਣ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਗਿਆ ਸੀ ਮ੍ਰਿਤਕ

ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਮ੍ਰਿਤਕਾਂ 'ਚ ਸੱਤ ਮਹੀਨੇ ਦਾ ਬੱਚਾ ਵੀ ਸ਼ਾਮਲ ਸੀ। ਬਚਾਅ ਟੀਮ ਮੁਤਾਬਕ ਪਰਿਵਾਰ ਦੇ ਇਕ ਮੈਂਬਰ ਨੇ ਘਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬੀ ਹਾਸਲ ਕੀਤੀ। ਜਦੋਂਕਿ ਇਮਾਰਤ ਪੂਰੀ ਤਰ੍ਹਾਂ ਸੜ ਚੁੱਕੀ ਹੈ। ਹਾਲਾਂਕਿ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ।