ਬਾਬੇ ਨਾਨਕ ਦੇ ਰੰਗ ਵਿਚ ਰੰਗੀ ਲਿਵਰਪੂਲ ਦੀ ਧਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਸਿਡਨੀ ਦੇ ਲਿਵਰਪੂਲ ਵਿਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

Nagar Kirtan

ਸਿਡਨੀ (ਪਰਮਵੀਰ ਸਿੰਘ ਆਹਲੂਵਾਲੀਆ): ਜਗਤ ਗੁਰੂ ਬਾਬਾ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟਰੇਲੀਆ ਦੇ ਸ਼ਹਿਰ ਸਿਡਨੀ ਦੇ ਲਿਵਰਪੂਲ ਇਲਾਕੇ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਿਡਨੀ ਦਾ ਪੂਰਾ ਆਸਮਾਨ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਨਗਰ ਕੀਰਤਨ ਦੌਰਾਨ  ਯੁਨਾਈਟਿਡ ਸਿੱਖਸ ਮੈਲਬੋਰਨ ਸੰਸਥਾ ਵੱਲੋਂ ਸਿੱਖ ਧਰਮ ਨਾਲ ਸੰਬੰਧਿਤ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ।

 

ਇਸ ਮੌਕੇ ਸੰਗਤਾਂ ਨੂੰ ਗੱਤਕੇ ਦੇ ਜੋਹਰ ਵੀ ਦੇਖਣ ਨੂੰ ਮਿਲੇ। ਇਸ ਮੌਕੇ ਸੰਗਤਾਂ ਨੇ ਇਲਾਹੀ ਬਾਣੀ ਦਾ ਅਨੰਦ ਮਾਣਿਆ ਅਤੇ ਵਾਹਿਗੁਰੂ ਵਾਹਿਗੁਰੂ ਦਾ ਜਾਪ ਕੀਤਾ। ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀ ਦੇ ਬੁਲਾਰਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਅਗਾਮਨ ਪੁਰਬ ਦੇ ਸੰਬੰਧ ‘ਚ ਸੁਭਕਾਮਨਾਵਾਂ ਦਿੰਦੇ ਹੋਏ ਸਟੇਜ ਤੋਂ ਆਪਣੇ ਵਿਚਾਰ ਰੱਖੇ ਅਤੇ ਸਮੂਹ ਸੰਗਤਾਂ ਨੂੰ ਬਾਬੇ ਨਾਨਕ ਦੇ ਸਿਧਾਤਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।  ਜ਼ਿਕਰਯੋਗ ਹੈ ਕਿ ਸਿਡਨੀ ਦਾ ਇਹ ਵਿਸ਼ਾਲ ਨਗਰ ਕੀਰਤਨ ਟਰਬਨ ਫਾਰ ਆਸਟਰੇਲੀਆ ਹਰਮਨ ਫਾਊਡੇਸ਼ਨ ਅਤੇ ਕੌਂਸਲ ਆਫ ਆਸਟਰੇਲੀਆ ਸਿੱਖ ਅਫੇਅਰਸ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ।

 

ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਪੂਰੀ ਦੁਨੀਆਂ ਵਿਚ ਵੱਖ ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਆਸਟਰੇਲੀਆ ਦੀ ਸਿੱਖ ਸੰਗਤ ਵੱਲੋਂ ਅਕਤੂਬਰ ਮਹੀਨੇ ਤੋਂ ਹੀ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਤਹਿਤ ਕਈ ਥਾਵਾਂ ‘ਤੇ ਸੰਗਤਾਂ ਵੱਲੋਂ ਨਗਰ ਕੀਰਤਨ ਕੱਢੇ ਜਾ ਰਹੇ ਨੇ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਦੇ ਨਾਲ-ਨਾਲ ਦੂਸਰੇ ਭਾਈਚਾਰੇ ਦੇ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।