ਲਾਂਘਾ ਖੁੱਲ੍ਹਣ 'ਤੇ ਗਦ-ਗਦ ਹੋ ਉੱਠੀ ਇਸ ਪਾਕਿ ਡਰਾਈਵਰ ਦੀ ਰੂਹ

ਏਜੰਸੀ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਇਕ ਸ਼ਟਲ-ਬੱਸ ਡ੍ਰਾਈਵਰ ਨੇ ਇਸ ਕਦਮ ਦੀ ਜਮ ਕੇ ਤਾਰੀਫ਼ ਕੀਤੀ ਹੈ

Reaction of pakistani driver to opening of kartarpur corridor wins hearts

ਕਰਤਾਰਪੁਰ ਸਾਹਿਬ: ਭਾਰਤ ਅਤੇ ਪਾਕਿਸਤਾਨ ਵਿਚਕਾਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀਆਂ ਸੁਰਖ਼ੀਆਂ ਦੌਰਾਨ ਇਕ ਭਾਰਤੀ ਪੱਤਰਕਾਰ ਅਤੇ ਪਾਕਿਸਤਾਨੀ ਸ਼ਟਲ-ਬੱਸ ਡ੍ਰਾਈਵਰ ਵਿਚ ਹੋਈ ਗੱਲਬਾਤ ਚਰਚਾ ਵਿਚ ਹੈ। ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਭਾਰਤ  ਵੱਲੋਂ ਪਹਿਲਾ ਜੱਥਾ ਕਰਤਾਰਪੁਰ ਲਾਂਘੇ ਦੇ ਰਸਤੇ ਤੋਂ ਗੁਰਦੁਆਰਾ ਦਰਬਾਰ ਸਾਹਿਬ ਪਹੁੰਚਿਆ ਹੈ। ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹਿਆ ਗਿਆ ਸੀ।

 

 

ਇਹ ਲਾਂਘਾ ਭਾਰਤ ਵਿਚ ਪੰਜਾਬ ਦੇ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਅਤੇ ਪਾਕਿਸਤਾਨ ਵਿਚ ਪੰਜਾਬ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਦਾ ਹੈ। ਗੁਰੂ ਨਾਨਕ ਦੇਵ ਜੀ ਨੇ ਅਪਣਾ ਆਖਰੀ ਸਮਾਂ ਇੱਥੇ ਹੀ ਬਤੀਤ ਕੀਤਾ ਸੀ। ਕਰਤਾਰਪੁਰ ਲਾਂਘਾ ਖੋਲ੍ਹਿਆ ਜਾਣਾ ਦੋਵਾਂ ਗੁਆਂਢੀ ਦੇਸ਼ਾਂ ਵਿਚ ਕੂਟਨੀਤੀ ਦਾ ਨਵਾਂ ਪੜਾਅ ਹੈ ਪਰ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਨੇ ਇਸ ਕਦਮ ਨੂੰ ਖੁੱਲ੍ਹੀਆਂ ਬਾਹਾਂ ਅਤੇ ਖੁੱਲ੍ਹ ਦਿਲ ਨਾਲ ਸਵੀਕਾਰ ਕੀਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।