ਨਿਊ ਯਾਰਕ: ਕਾਰ ਸਵਾਰ ਔਰਤ ਨੇ ਪ੍ਰਦਰਸ਼ਨਕਾਰੀਆਂ ਨੂੰ ਮਾਰੀ ਟੱਕਰ, ਕਈ ਲੋਕ ਜ਼ਖ਼ਮੀ
ਪੁਲਿਸ ਅਤੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨਿਊਯਾਰਕ ਸਿਟੀ ਵਿੱਚ ਇੱਕ ਪ੍ਰਦਰਸ਼ਨ ਚੱਲ ਰਿਹਾ ਸੀ
ਨਿਊ ਯਾਰਕ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਇਹ ਅੰਦੋਲਨ ਵਿਦੇਸ਼ਾਂ ਵਿੱਚ ਵੀ ਹੋਰ ਭੱਖਦਾ ਜਾ ਰਿਹਾ ਹੈ। ਇਸ ਵਿਚਕਾਰ ਅੱਜ ਅਮਰੀਕਾ ਦੇ ਨਿਊਯਾਰਕ ਸਿਟੀ ਵਿਚ ਅਚਾਨਕ ਇੱਕ ਕਾਰ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਵਿਚ ਦਾਖਲ ਹੋਈ ਅਤੇ ਉਸਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋਏ ਹਨ।
ਇਸ ਧਰਨੇ ਤੋਂ ਬਾਅਦ ਪੁਲਿਸ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਤੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨਿਊਯਾਰਕ ਸਿਟੀ ਵਿੱਚ ਇੱਕ ਪ੍ਰਦਰਸ਼ਨ ਚੱਲ ਰਿਹਾ ਸੀ। ਇਸ ਦੌਰਾਨ ਇੱਕ ਕਾਰ ਨੇ ਅੱਧੀ ਦਰਜਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ, ਕਿਸੇ ਦੀ ਮੌਤ ਦੀ ਖ਼ਬਰ ਨਹੀਂ ਹੈ।
ਨਿਊ ਯਾਰਕ ਦੇ ਪੁਲਿਸ ਵਿਭਾਗ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਪਤਾ ਲੱਗਾ ਕਿ ਵਾਹਨ ਨੇ ਸਥਾਨਕ ਸਮੇਂ ਮੁਤਾਬਕ ਸ਼ਾਮ 4.08 ਵਜੇ ਮੈਨਹੱਟਨ ਦੇ ਮੱਰੇ ਹਿੱਲ ਖੇਤਰ ਵਿਚ ਕਈ ਲੋਕਾਂ ਨੂੰ ਟੱਕਰ ਮਾਰੀ ਗਈ। ਉਨ੍ਹਾਂ ਕਿਹਾ ਕਿ “ਇਸ ਘਟਨਾ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।”