PM Modi US Visit : ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਧਾਨ ਮੰਤਰੀ ਮੋਦੀ ਲਈ ਡੀਨਰ ਦੀ ਕਰਨਗੇ ਮੇਜ਼ਬਾਨੀ

ਏਜੰਸੀ

ਖ਼ਬਰਾਂ, ਕੌਮਾਂਤਰੀ

PM Modi US Visit : ‘ਮੈਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਲਈ ਉਤਸੁਕ ਹਾਂ।’

President Donald Trump to host dinner for Prime Minister Modi Latest News in Punjabi

President Donald Trump to host dinner for Prime Minister Modi Latest News in Punjabi  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੀ ਅਪਣੀ ਦੋ ਦਿਨਾਂ ਯਾਤਰਾ ਸਮਾਪਤ ਕਰਨ ਤੋਂ ਬਾਅਦ ਬੁਧਵਾਰ (EST) ਨੂੰ ਸੰਯੁਕਤ ਰਾਜ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਪਹੁੰਚੇ ਜਿੱਥੇ ਉਨ੍ਹਾਂ ਨੇ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਐਕਸ਼ਨ ਸੰਮੇਲਨ ਦੀ ਸਹਿ-ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਮਾਰਸੇਲ ਹਵਾਈ ਅੱਡੇ 'ਤੇ ਦੋਵਾਂ ਆਗੂਆਂ ਨੇ ਸਬੰਧਾਂ ਨੂੰ ਮਜ਼ਬੂਤ​ਕਰਨ ਲਈ ਦੁਵੱਲੀ ਗੱਲਬਾਤ ਵੀ ਕੀਤੀ ਅਤੇ ਇਕ-ਦੂਜੇ ਨੂੰ ਨਿੱਘੀ ਜੱਫੀ ਪਾਈ।

ਅਪਣੀ ਦੋ ਦਿਨਾਂ ਅਮਰੀਕੀ ਯਾਤਰਾ ਦੌਰਾਨ, ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣਗੇ, ਜਿਸ ਨਾਲ ਉਹ 20 ਜਨਵਰੀ ਨੂੰ ਰਾਸ਼ਟਰਪਤੀ ਦੇ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਵਾਲੇ ਚੌਥੇ ਵਿਦੇਸ਼ੀ ਨੇਤਾ ਬਣ ਜਾਣਗੇ।

ਤੁਹਾਨੂੰ ਦਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਅਮਰੀਕਾ ਦੌਰੇ 'ਤੇ ਵਾਸ਼ਿੰਗਟਨ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਟਰੰਪ ਨਾਲ ਮੁਲਾਕਾਤ ਕਰਨ ਅਤੇ ਭਾਰਤ-ਅਮਰੀਕਾ ਗਲੋਬਲ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਉਤਸੁਕ ਹਨ। ਉਨ੍ਹਾਂ ਵਾਸ਼ਿੰਗਟਨ ਹਵਾਈ ਅੱਡੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਉਹ ਕੁੱਝ ਸਮਾਂ ਪਹਿਲਾਂ ਹੀ ਵਾਸ਼ਿੰਗਟਨ ਡੀ.ਸੀ ਪਹੁੰਚੇ ਹਨ। ਉਨ੍ਹਾਂ ਕਿਹਾ, ‘ਮੈਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਅਤੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਉਤਸੁਕ ਹਾਂ। ਦੋਵੇਂ ਦੇਸ਼ ਅਪਣੇ ਲੋਕਾਂ ਦੇ ਭਲੇ ਅਤੇ ਭਵਿੱਖ ਲਈ ਇਕੱਠੇ ਕੰਮ ਕਰਦੇ ਰਹਿਣਗੇ।’

ਹੁਣ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਵਾਸ਼ਿੰਗਟਨ ਵਿਚ ਅਪਣੀ ਮੁਲਾਕਾਤ ਦੌਰਾਨ ਇਕ ਪ੍ਰੈੱਸ ਕਾਨਫ਼ਰੰਸ ਕਰਨਗੇ। ਜਿੱਥੇ ਰਾਸ਼ਟਰਪਤੀ ਡੋਨਾਲਡ ਟਰੰਪ ਵ੍ਹਾਈਟ ਹਾਊਸ ਵਿਖੇ ਪ੍ਰਧਾਨ ਮੰਤਰੀ ਮੋਦੀ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।

ਇਸ ਤੋਂ ਪਹਿਲਾਂ ਵੀਰਵਾਰ ਨੂੰ, ਮੋਦੀ ਨੇ ਯੂਐਸ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗੈਬਾਰਡ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਜਿਸ ਵਿਚ ਉਨ੍ਹਾਂ ਵਲੋਂ ਅਤਿਵਾਦ ਅਤੇ ਉੱਭਰ ਰਹੇ ਖ਼ਤਰਿਆਂ ਦਾ ਮੁਕਾਬਲਾ ਕਰਨ ਵਿਚ ਖ਼ੁਫ਼ੀਆ ਸਹਿਯੋਗ ਵਧਾਉਣ 'ਤੇ ਧਿਆਨ ਕੇਂਦਰਤ ਕੀਤਾ ਗਿਆ।