ਪਾਕਿ ਨੇ ਕਰਤਾਰਪੁਰ ਲਾਂਘੇ ’ਤੇ ਫ਼ਿਲਮ ਜਾਰੀ ਕਰ ਦਰਸਾਇਆ ਇਸ ਤਰ੍ਹਾਂ ਦਾ ਹੋਵੇਗਾ ਲਾਂਘਾ
ਭਾਰਤ-ਪਾਕਿ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਨੇ 4 ਮਿੰਟ ਦੀ ਇਕ ਐਨੀਮੇਸ਼ਨ...
ਇਸਲਾਮਾਬਾਦ : ਭਾਰਤ-ਪਾਕਿ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਨੇ 4 ਮਿੰਟ ਦੀ ਇਕ ਐਨੀਮੇਸ਼ਨ ਫ਼ਿਲਮ ਜਾਰੀ ਕੀਤੀ ਹੈ। ਇਸ ਫ਼ਿਲਮ ਵਿਚ ਭਾਰਤ ਤੋਂ ਲੈ ਕੇ ਪਾਕਿਸਤਾਨ ਤੱਕ ਬਣਾਏ ਗਏ ਰਸਤੇ ਨੂੰ ਵਿਖਾਇਆ ਗਿਆ ਹੈ। ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈ ਕੇ ਪਾਕਿਸਤਾਨ ਭਾਰਤ ਨਾਲੋਂ ਕਾਫ਼ੀ ਅੱਗੇ ਚੱਲ ਰਿਹਾ ਹੈ।
ਪਾਕਿਸਤਾਨ ਦਾ ਦਾਅਵਾ ਹੈ ਕਿ ਉਸ ਨੇ 60 ਫ਼ੀ ਸਦੀ ਤੋਂ ਵਧੇਰੇ ਕੰਮ ਮੁਕੰਮਲ ਕਰ ਲਿਆ ਗਿਆ ਹੈ ਜਦ ਕਿ ਭਾਰਤ ਵਾਲੇ ਪਾਸੇ ਅਜੇ ਜ਼ਮੀਨ ਪ੍ਰਾਪਤੀ ਦੀ ਪ੍ਰਕ੍ਰਿਆ ਚੱਲ ਰਹੀ ਹੈ। ਦੋਵੇਂ ਦੇਸ਼ ਸਬੰਧਤ ਕਾਰਜ ਵਿਧੀ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਦੇ ਇਰਾਦੇ ਨਾਲ ਵੀਰਵਾਰ 14 ਮਾਰਚ ਨੂੰ ਅੰਮ੍ਰਿਤਸਰ ਨਜ਼ਦੀਕ ਅਟਾਰੀ ਵਿਚ ਮੀਟਿੰਗ ਕਰਨਗੇ। ਦੋਵੇਂ ਧਿਰਾਂ ’ਚ ਪ੍ਰਾਜੈਕਟ ਬਾਰੇ ਤਕਨੀਕੀ ਪੱਧਰ ਦੀ ਚਰਚਾ ਵੀ ਹੋਵੇਗੀ।
ਪੁਲਵਾਮਾ ਦਹਿਸ਼ਤੀ ਹਮਲੇ ਤੋਂ ਠੀਕ ਇਕ ਮਹੀਨੇ ਮਗਰੋਂ ਹੋ ਰਹੀ ਇਹ ਮੀਟਿੰਗ ਕਾਫ਼ੀ ਅਹਿਮ ਹੈ। ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਨੇ ਇਹ ਵੀਡੀਓ ਜਾਰੀ ਕਰ ਕੇ ਇਕ ਹੋਰ ਪਹਿਲ ਕੀਤੀ ਹੈ।