ਯੂਕਰੇਨ 'ਚ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਪੋਲੈਂਡ ਲਿਜਾਇਆ ਜਾਵੇਗਾ ਭਾਰਤੀ ਦੂਤਾਵਾਸ
ਆਉਣ ਵਾਲੇ ਸਮੇਂ ਵਿੱਚ ਘਟਨਾਕ੍ਰਮ ਦੇ ਅਨੁਸਾਰ ਦੁਬਾਰਾ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ- ਵਿਦੇਸ਼ ਮੰਤਰਾਲਾ
ਨਵੀਂ ਦਿੱਲੀ: ਰੂਸ ਤੇ ਯੂਕਰੇਨ ਵਿਚ ਚੱਲ ਰਹੇ ਯੁੱਧ ਨੂੰ 18 ਦਿਨ ਬੀਤ ਚੁੱਕੇ ਹਨ। ਹਾਲਾਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੁੰਦੇ ਜਾ ਰਹੇ ਹਨ। ਇਸ ਦੇ ਚਲਦੇ ਹੀ ਹੁਣ ਭਾਰਤ ਨੇ ਆਪਣੇ ਦੂਤਘਰ ਨੂੰ ਅਸਥਾਈ ਤੌਰ ‘ਤੇ ਯੂਕ੍ਰੇਨ ਤੋਂ ਪੋਲੈਂਡ ਵਿੱਚ ਸ਼ਿਫਟ ਕਰਨ ਦਾ ਫ਼ੈਸਲਾ ਕੀਤਾ ਹੈ।
ਦੱਸ ਦੇਈਏ ਕਿ ਰੂਸ ਵਲੋਂ ਯੂਕਰੇਨ 'ਤੇ ਕੀਤੇ ਜਾ ਰਹੇ ਹਮਲਿਆਂ ਦੇ ਮੱਦੇਨਜ਼ਰ ਯੂਕਰੇਨ 'ਚ ਵਿਗੜਦੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਭਾਰਤ ਨੇ ਹਾਲ ਹੀ ਦੇ ਦਿਨਾਂ ਵਿੱਚ ਯੂਕਰੇਨ ਦੀ ਰਾਜਧਾਨੀ ਕੀਵ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਰੂਸੀ ਹਮਲਿਆਂ ਦੇ ਤੇਜ਼ ਹੋਣ ਦੇ ਮੱਦੇਨਜ਼ਰ ਆਪਣਾ ਦੂਤਘਰ ਪੋਲੈਂਡ ਵਿੱਚ ਟਰਾਂਸਫਰ ਕਰਨ ਦਾ ਫ਼ੈਸਲਾ ਕੀਤਾ ਹੈ।
ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਯੂਕਰੇਨ ਦੇ ਪੱਛਮੀ ਹਿੱਸਿਆਂ ਵਿੱਚ ਹਮਲਿਆਂ ਸਮੇਤ ਦੇਸ਼ ਵਿੱਚ ਤੇਜ਼ੀ ਨਾਲ ਵਿਗੜਦੀ ਸਥਿਤੀ ਦੇ ਮੱਦੇਨਜ਼ਰ, ਯੂਕਰੇਨ ਵਿੱਚ ਭਾਰਤੀ ਦੂਤਘਰ ਨੂੰ ਅਸਥਾਈ ਤੌਰ 'ਤੇ ਪੋਲੈਂਡ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਘਟਨਾਕ੍ਰਮ ਦੇ ਅਨੁਸਾਰ ਦੁਬਾਰਾ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ।