ਮਹਿਲਾ ਜੱਜ ਨੂੰ ਧਮਕੀ ਦੇਣ ਦਾ ਮਾਮਲਾ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ 

ਏਜੰਸੀ

ਖ਼ਬਰਾਂ, ਕੌਮਾਂਤਰੀ

 29 ਮਾਰਚ ਨੂੰ ਅਦਾਲਤ 'ਚ ਪੇਸ਼ ਕਰਨ ਲਈ ਪੁਲਿਸ ਨੂੰ ਦਿੱਤਾ ਨਿਰਦੇਸ਼ 

Imran Khan (file photo)

ਇਸਲਾਮਾਬਾਦ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਇੱਕ ਅਦਾਲਤ ਨੇ ਇੱਕ ਮਹਿਲਾ ਜੱਜ ਜ਼ੇਬਾ ਚੌਧਰੀ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਤਹਿਰੀਕ-ਏ-ਇਨਸਾਫ਼ ਦੇ ਮੁਖੀ ਇਮਰਾਨ ਖ਼ਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਪੁਲਿਸ ਨੂੰ ਇਮਰਾਨ ਖਾਨ ਨੂੰ 29 ਮਾਰਚ ਨੂੰ ਅਦਾਲਤ 'ਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਰਾਮਚੰਦਰ ਪੌਡੇਲ ਬਣੇ ਨੇਪਾਲ ਦੇ ਰਾਸ਼ਟਰਪਤੀ 

ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਇਸ ਮਾਮਲੇ ਦੀ ਸੁਣਵਾਈ ਦੇ ਮੌਕੇ 'ਤੇ ਇਮਰਾਨ ਖਾਨ ਦੇ ਵਕੀਲ ਨੇ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਉਹ ਅਦਾਲਤ ਦੇ ਸਮੇਂ ਤੱਕ ਇੰਤਜ਼ਾਰ ਕਰੇਗੀ ਅਤੇ ਜੇਕਰ ਇਮਰਾਨ ਖਾਨ ਪੇਸ਼ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਵਾਰੰਟ ਜਾਰੀ ਕੀਤਾ ਜਾਵੇਗਾ।