ਵੈਸਾਖੀ ਮੌਕੇ ਲਗਭਗ 2200 ਸਿੱਖ ਪਹੁੰਚੇ ਪਾਕਿਸਤਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਹੋਰ ਕਈ ਸਥਾਨਾਂ ਦੇ ਦਰਸ਼ਨਾਂ ਲਈ ਵੀ ਜਾਣਗੇ ਸਿੱਖ ਸ਼ਰਧਾਲੂ

200 sikh pilgrims arrive in Pakistan to celebrate baisakhi festival

ਲਾਹੌਰ: ਪਾਕਿਸਤਾਨ ਦੇ ਗੁਰਦੁਆਰੇ ਪੰਜਾ ਸਾਹਿਬ ਵਿਚ ਵੈਸਾਖੀ ਦਾ ਜਸ਼ਨ ਮਨਾਉਣ ਲਈ ਸ਼ੁੱਕਰਵਾਰ ਨੂੰ 2200 ਤੋਂ ਜ਼ਿਆਦਾ ਸਿੱਖ ਤੀਰਥ ਯਾਤਰੀ ਪਾਕਿਸਤਾਨ ਪਹੁੰਚੇ ਹਨ। ਦੋ ਵਿਸ਼ੇਸ਼ ਰੇਲਗੱਡੀਆਂ ਵਿਚ ਵਾਘਾ ਰੇਲਵੇ ਸਟੇਸ਼ਨ ਪਹੁੰਚੇ ਤੀਰਥ ਯਾਤਰੀਆਂ ਦਾ ਸਵਾਗਤ ਇਵੈਕਿਉ ਟ੍ਰਸਟ ਪ੍ਰਾਪਰਟੀ ਬੋਰਡ ਦੇ ਸੈਕਟਰੀ ਤਾਰਿਕ ਖਾਨ ਅਤੇ ਪਾਕਿਸਤਾਨ ਗੁਰਦੁਆਰੇ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਤਾਰਾ ਸਿੰਘ ਨੇ ਕੀਤਾ।

ਈਟੀਪੀਬੀ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਪੀਟੀਆਈ ਭਾਸ਼ਾ ਨੂੰ ਦੱਸਿਆ ਕੁਲ 2266 ਸਿੱਖ ਸ਼ਰਧਾਲੂ ਦੋ ਵਿਸ਼ੇਸ਼ ਰੇਲਗੱਡੀਆਂ ਤੇ ਇੱਥੇ ਪਹੁੰਚੇ ਹਨ। ਇਸ ਤੋਂ ਬਾਅਦ ਉਹ ਗੁਰਦੁਆਰਾ ਪੰਜਾ ਸਾਹਿਬ ਲਈ ਰਵਾਨਾ ਹੋ ਗਏ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਉਹਨਾਂ ਦੀ ਸੁਰੱਖਿਆ ਲਈ ਬਲਾਂ ਤੇ ਰੇਂਜਰਸ ਨੂੰ ਤੈਨਾਤ ਕੀਤਾ ਗਿਆ ਹੈ।

ਹਾਸ਼ਮੀ ਨੇ ਕਿਹਾ ਕਿ ਤੀਰਥ ਯਾਤਰੀ ਇੱਥੇ ਅਪਣੇ 10 ਦਿਨਾਂ ਦੌਰਾਨ ਗੁਰਦੁਆਰਾ ਜਨਮ ਸਥਾਨ ਨਨਕਾਣਾ ਸਾਹਿਬ ਸਮੇਤ ਪੰਜਾਬ ਦੇ ਕਈ ਹੋਰ ਗੁਰਦੁਆਰਿਆਂ ਦੀ ਯਾਤਰਾ ਵੀ ਕਰਨਗੇ। ਉਹਨਾਂ ਦੱਸਿਆ ਕਿ ਉਹ 21 ਅਪ੍ਰੈਲ ਨੂੰ ਭਾਰਤ ਵਾਪਸ ਪਰਤਣਗੇ। ਭਾਰਤੀ ਪ੍ਰਤੀਨਿਧੀਮੰਡਲ ਦੇ ਨੇਤਾ ਸਰਦਾਰ ਵਰਮਿੰਦਰ ਸਿੰਘ ਖਾਲਸਾ ਨੇ ਉਮੀਦ ਜਤਾਈ ਕਿ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਵੱਡੀ ਸੰਖਿਆ ਵਿਚ ਭਾਰਤੀ ਸਿੱਖ ਯਾਤਰੀਆਂ ਨੂੰ ਵੀਜ਼ਾ ਜਾਰੀ ਕਰੇਗੀ।

ਭਾਰਤ ਅਤੇ ਪਾਕਿਸਤਾਨ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਉਤਸਵ ਤੇ ਕਰਤਾਰਪੁਰ ਲਾਂਘਾ ਖੋਲਣ ਦੀ ਘੋਸ਼ਣਾ ਕੀਤੀ ਹੈ। ਵੈਸਾਖੀ ਨੂੰ ਲੈ ਕੇ ਸਿੱਖਾਂ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਸਾਰੇ ਪੰਜਾਬ ਨੂੰ ਇਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਹੁੰਦਾ ਹੈ। ਵੈਸਾਖੀ ਤੇ ਪੰਜਾਬ ਵਿਚ ਕਣਕਾਂ ਦੀ ਵਾਢੀ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਇਸ ਦਿਨ ਪੰਜਾਬ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਮੇਲੇ ਲੱਗਦੇ ਹਨ।

ਕਿਸਾਨਾਂ ਨੂੰ ਇਸ ਦਿਨ ਦਾ ਬਹੁਤ ਚਾਅ ਹੁੰਦਾ ਹੈ। ਉਹਨਾਂ ਦੀ ਫਸਲ ਇਹਨਾਂ ਦਿਨਾਂ ਵਿਚ ਪੱਕ ਕੇ ਸੁਨਿਹਰੀ ਹੋ ਜਾਂਦੀ ਹੈ। ਪਾਕਿਸਤਾਨ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।