ਪਰਵੇਜ਼ ਮੁਸ਼ੱਰਫ ਨੇ ਪਾਕਿ ਦੀ ਵਿਸ਼ੇਸ਼ ਅਦਾਲਤ ਨੂੰ ਦਿਤੀ ਚੁਣੌਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਸਾਬਕਾ ਮਿਲਟਰੀ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਨੇ ਵਿਸ਼ੇਸ਼ ਅਦਾਲਤ ਦੇ ਇਕ ਆਦੇਸ਼ ਨੂੰ ਚੁਣੌਤੀ ਦਿਤੀ ਹੈ।ਦੱਸ ਦਈਏ ਕਿ ਇਸ ਆਦੇਸ਼....

Pervez Musharraf

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਸਾਬਕਾ ਮਿਲਟਰੀ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਨੇ ਵਿਸ਼ੇਸ਼ ਅਦਾਲਤ ਦੇ ਇਕ ਆਦੇਸ਼ ਨੂੰ ਚੁਣੌਤੀ ਦਿਤੀ ਹੈ।ਦੱਸ ਦਈਏ ਕਿ ਇਸ ਆਦੇਸ਼ ਵਿਚ ਮੁਸ਼ੱਰਫ ਵਿਰੁੱਧ ਚੱਲ ਰਹੇ ਰਾਜਧ੍ਰੋਹ ਦੇ ਮਾਮਲੇ ਵਿਚ ਉਨ੍ਹਾਂ ਦਾ ਬਿਆਨ ਦਰਜ ਕਰਨ ਲਈ ਇਕ ਕਮਿਸ਼ਨ ਬਣਾਉਣ ਦਾ ਆਦੇਸ਼ ਦਿਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਕ ਸਮਾਚਾਰ ਏਜੰਸੀ ਦੀ ਖਬਰ ਵਿਚ ਦੱਸਿਆ ਗਿਆ ਹੈ ਕਿ ਮੁਸ਼ੱਰਫ ਨੇ ਵਿਸ਼ੇਸ਼ ਅਦਾਲਤ ਦੇ ਆਦੇਸ਼ ਨੂੰ ਇਸਲਾਮਾਬਾਦ ਹਾਈ ਕੋਰਟ ਵਿਚ ਚੁਣੌਤੀ ਦਿਤੀ ਹੈ। ਦੱਸ ਦਈਏ ਕਿ ਪਟੀਸ਼ਨ ਵਿਚ ਮੁਸ਼ੱਰਫ ਨੇ ਕਿਹਾ ਹੈ ਕਿ ਬਿਆਨ ਦਰਜ ਕਰਾਉਣ ਲਈ ਵਿਸ਼ੇਸ਼ ਅਦਾਲਤ ਤੋਂ ਕਮਿਸ਼ਨ ਦਾ ਗਠਨ ਪਾਕਿਸਤਾਨ ਦੀ ਅਪਰਾਧਕ ਪ੍ਰਕਿਰਿਆ ਦੇ ਵਿਰੁੱਧ ਅਤੇ ਗੈਰ ਸੰਵਿਧਾਨਿਕ ਹੈ।

ਜ਼ਿਕਰਯੋਗ ਹੈ ਕਿ ਦੁਬਈ ਵਿਚ ਰਹਿ ਰਹੇ 75 ਸਾਲਾ ਸਾਬਕਾ ਫੌਜ ਮੁਖੀ ਮੁਸ਼ੱਰਫ 'ਤੇ ਇਸ ਮਾਮਲੇ ਵਿਚ ਮਾਰਚ 2014 'ਚ ਦੋਸ਼ ਲਗਾਇਆ ਗਿਆ ਸੀ। ਵਿਸ਼ੇਸ਼ ਅਦਾਲਤ ਨੇ 15 ਅਕਤੂਬਰ ਨੂੰ ਆਦੇਸ਼ ਦਿੱਤਾ ਸੀ ਕਿ ਇਸ ਮਾਮਲੇ ਵਿਚ ਮੁਸ਼ੱਰਫ ਦਾ ਬਿਆਨ ਇਕ ਕਮਿਸ਼ਨ ਜ਼ਰੀਏ ਦਰਜ ਕੀਤਾ ਜਾਵੇ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲਐਨ) ਦੀ ਉਸ ਸਮੇਂ ਦੀ ਸਰਕਾਰ ਨੇ ਨਵੰਬਰ 2007 ਵਿਚ ਸੰਵਿਧਾਨ ਦੇ ਦਾਇਰੇ ਤੋਂ ਹਟਦਿਆਂ ਦੇਸ਼ ਵਿਚ ਐਮਰਜੈਂਸੀ

ਲਾਗੂ ਕਰਨ ਲਈ ਮੁਸ਼ੱਰਫ ਵਿਰੁੱਧ ਰਾਜਧ੍ਰੋਹ ਦਾ ਮਾਮਲਾ ਦਰਜ ਕੀਤਾ ਸੀ। ਮੁਸ਼ੱਰਫ 18 ਮਾਰਚ 2 ਨੂੰ ਇਲਾਜ ਲਈ ਪਾਕਿਸਤਾਨ ਤੋਂ ਦੁਬਈ ਚਲੇ ਗਏ ਸਨ।