ਕੈਨੇਡਾ ਵਿੱਚ ਦੋ ਹਫ਼ਤਿਆਂ ਵਿੱਚ 5 ਪੰਜਾਬੀਆਂ ਦਾ ਕਤਲ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਨ੍ਹਾਂ ਘਟਨਾਵਾਂ ਕਾਰਨ ਉਨ੍ਹਾਂ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ ਹੈ ਜਿਨ੍ਹਾਂ ਦੇ ਬੱਚੇ ਕੈਨੇਡਾ ਵਿੱਚ ਪੜ੍ਹ ਰਹੇ ਹਨ।

5 Punjabis killed in two weeks in Canada

 

ਕੈਨੇਡਾ: ਚਿੰਤਾਜਨਕ ਰੁਝਾਨ ਵਿੱਚ, ਕੈਨੇਡਾ ਵਿੱਚ ਸਿਰਫ਼ ਦੋ ਹਫ਼ਤਿਆਂ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਪੰਜ ਪੰਜਾਬੀਆਂ ਦੀਆਂ ਹੱਤਿਆਵਾਂ ਹੋਈਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਉਨ੍ਹਾਂ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ ਹੈ ਜਿਨ੍ਹਾਂ ਦੇ ਬੱਚੇ ਕੈਨੇਡਾ ਵਿੱਚ ਪੜ੍ਹ ਰਹੇ ਹਨ।

24 ਨਵੰਬਰ ਨੂੰ ਖ਼ਬਰ ਆਈ ਸੀ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਇੱਕ 18 ਸਾਲਾ ਪੰਜਾਬੀ ਮੂਲ ਦੀ ਨੌਜਵਾਨ ਮਹਿਕਪ੍ਰੀਤ ਸੇਠੀ ਨੂੰ ਹਾਈ ਸਕੂਲ ਦੀ ਪਾਰਕਿੰਗ ਵਿੱਚ ਇੱਕ ਹੋਰ ਨੌਜਵਾਨ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ।

3 ਦਸੰਬਰ ਦੀ ਰਾਤ ਨੂੰ ਬਰੈਂਪਟਨ ਦੀ ਰਹਿਣ ਵਾਲੀ ਪਵਨਪ੍ਰੀਤ ਕੌਰ ਦੀ ਮਿਸੀਸਾਗਾ ਦੇ ਪੈਟਰੋ ਕੈਨੇਡਾ ਗੈਸ ਸਟੇਸ਼ਨ ਦੇ ਬਾਹਰ ਕਈ ਵਾਰ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।

ਪਵਨਪ੍ਰੀਤ ਦੀ ਮਾਂ ਜਸਵੀਰ ਕੌਰ ਨੇ ਕਿਹਾ, “ਸਾਨੂੰ ਉਸ ਨੂੰ ਕੈਨੇਡਾ ਭੇਜਣ ਦਾ ਅਫ਼ਸੋਸ ਹੈ। ਸਾਨੂੰ ਉਸ ਨੂੰ ਇੱਥੇ ਆਪਣੇ ਕੋਲ ਰੱਖਣਾ ਚਾਹੀਦਾ ਸੀ।”
3 ਦਸੰਬਰ ਨੂੰ ਇਕ ਹੋਰ ਘਟਨਾ ਸਾਹਮਣੇ ਆਈ ਸੀ, ਜਿਸ ਵਿਚ ਐਡਮਿੰਟਨ ਵਿਚ 24 ਸਾਲਾ ਨੌਜਵਾਨ ਸਨਰਾਜ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਰਾਤ ਕਰੀਬ 8:40 ਵਜੇ ਪੁਲਿਸ ਨੂੰ ਸਾਕਾਵ ਦੇ ਕੋਲ 51ਵੀਂ ਸਟਰੀਟ ਅਤੇ 13ਵੀਂ ਐਵੇਨਿਊ ਦੇ ਖੇਤਰ ਵਿੱਚ ਬੁਲਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ। ਜਿਵੇਂ ਹੀ ਡੀ ਮੌਕੇ 'ਤੇ ਪੁੱਜੀ ਪੁਲਸ ਨੇ ਸਨਰਾਜ ਨੂੰ ਜ਼ਖਮੀ ਹਾਲਤ 'ਚ ਦੇਖਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਸੇ ਤਰ੍ਹਾਂ ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਨੂੰ 29 ਨਵੰਬਰ 2022 ਨੂੰ ਪੱਛਮੀ ਵੈਨਕੂਵਰ ਵਿਚ ਇਕ ਕੁੜੀ ਦੀ ਮ੍ਰਿਤਕ ਦੇਹ ਮਿਲੀ ਸੀ, ਜਿਸ ਦੀ ਬਾਅਦ ਵਿਚ ਪਛਾਣ ਸਰੀ ਤੋਂ ਕਈ ਦਿਨਾਂ ਤੋਂ ਲਾਪਤਾ ਹੋਈ ਜਸਵੀਰ ਪਰਮਾਰ ਵਜੋਂ ਹੋਈ ਸੀ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ। 

10 ਦਸੰਬਰ ਨੂੰ 40 ਸਾਲਾ ਹਰਪ੍ਰੀਤ ਕੌਰ ਦੀ ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਆਪਣੇ ਘਰ ਵਿੱਚ ਕਈ ਵਾਰ ਚਾਕੂ ਮਾਰਨ ਤੋਂ ਬਾਅਦ ਮੌਤ ਹੋ ਗਈ ਸੀ।

ਇਨ੍ਹਾਂ ਘਟਨਾਵਾਂ ਤੋਂ ਇਲਾਵਾ 28 ਸਾਲਾ ਸਤਵਿੰਦਰ ਸਿੰਘ 12 ਸਤੰਬਰ ਨੂੰ ਓਨਟਾਰੀਓ 'ਚ ਹੋਈ ਗੋਲੀਬਾਰੀ 'ਚ ਜ਼ਖਮੀ ਹੋ ਗਿਆ ਸੀ, ਜਿਸ ਨੇ ਬਾਅਦ 'ਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਇਸ ਤੋਂ ਇਲਾਵਾ ਬਰੈਂਪਟਨ ਸਥਿਤ ਪੰਜਾਬੀ ਰੇਡੀਓ ਹੋਸਟ ਜੋਤੀ ਸਿੰਘ ਮਾਨ 'ਤੇ ਅਗਸਤ ਮਹੀਨੇ ਤਿੰਨ ਵਿਅਕਤੀਆਂ ਨੇ ਹਮਲਾ ਕੀਤਾ ਸੀ।

ਜੁਲਾਈ ਵਿੱਚ ਕੈਨੇਡਾ ਸਥਿਤ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦੀ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਸਰੀ ਦੇ ਪਾਇਲ ਬਿਜ਼ਨਸ ਸੈਂਟਰ ਨੇੜੇ ਵਾਪਰੀ, ਜਿੱਥੇ ਮਲਿਕ ਦਾ ਕਾਰੋਬਾਰੀ ਦਫ਼ਤਰ ਸੀ। ਮਾਰਚ ਮਹੀਨੇ ਕਪੂਰਥਲਾ ਦੀ ਰਹਿਣ ਵਾਲੀ 25 ਸਾਲਾ ਲੜਕੀ ਹਰਮਨਦੀਪ ਕੌਰ 'ਤੇ ਕੈਨੇਡੀਅਨ ਨਾਗਰਿਕ ਵੱਲੋਂ ਹਮਲਾ ਕਰਕੇ ਮੌਤ ਹੋ ਗਈ ਸੀ। ਫਰਵਰੀ 'ਚ ਗ੍ਰੇਟਰ ਟੋਰਾਂਟੋ ਖੇਤਰ 'ਚ ਮੀਡੀਆ ਕਰਮੀ ਦੀਪਕ ਪੁੰਜ 'ਤੇ ਤਿੰਨ ਵਿਅਕਤੀਆਂ ਨੇ ਹਮਲਾ ਕੀਤਾ ਸੀ।

ਇਸ ਸਾਲ ਸਤੰਬਰ ਵਿੱਚ, ਭਾਰਤ ਸਰਕਾਰ ਨੇ ਕੈਨੇਡਾ ਵਿੱਚ "ਨਫ਼ਰਤੀ ਅਪਰਾਧਾਂ, ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧੇ" ਬਾਰੇ ਇੱਕ ਸਲਾਹ ਵੀ ਜਾਰੀ ਕੀਤੀ ਸੀ। ਕੇਂਦਰ ਨੇ ਉੱਤਰੀ ਅਮਰੀਕੀ ਦੇਸ਼ ਵਿੱਚ ਆਪਣੇ ਨਾਗਰਿਕਾਂ ਅਤੇ ਇਸ ਵਿੱਚ ਜਾਣ ਵਾਲੇ ਵਿਦਿਆਰਥੀਆਂ ਨੂੰ ਚੌਕਸ ਰਹਿਣ ਦੀ ਚੇਤਾਵਨੀ ਦਿੱਤੀ ਸੀ।