Israeli Attack News: ਗਾਜ਼ਾ 'ਤੇ ਇਜ਼ਰਾਈਲ ਦੇ ਹਮਲੇ 'ਚ 25 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

Israeli Attack News: ਹਮਲੇ ਤੋਂ ਕੁਝ ਘੰਟੇ ਪਹਿਲਾਂ ਅਮਰੀਕਾ ਨੇ ਜਤਾਈ ਸੀ ਜੰਗਬੰਦੀ ਦੀ ਉਮੀਦ

25 killed in Israeli attack on Gaza

Israeli Attack News: ਗਾਜ਼ਾ ਪੱਟੀ 'ਤੇ ਇਜ਼ਰਾਇਲੀ ਹਵਾਈ ਹਮਲਿਆਂ 'ਚ ਘੱਟੋ-ਘੱਟ 25 ਫਲਸਤੀਨੀ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ। ਫਲਸਤੀਨੀ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਇਹ ਹਮਲਾ ਅਜਿਹੇ ਸਮੇਂ 'ਚ ਹੋਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਕੁਝ ਘੰਟੇ ਪਹਿਲਾਂ ਹੀ ਗਾਜ਼ਾ 'ਚ ਜੰਗ ਖ਼ਤਮ ਕਰਨ ਲਈ ਜੰਗਬੰਦੀ ਸਮਝੌਤੇ ਦੀ ਉਮੀਦ ਜਤਾਈ ਸੀ।

ਗਾਜ਼ਾ ਪੱਟੀ ਦੇ ਉੱਤਰ ਵਿੱਚ ਅਲ-ਅਵਦਾ ਹਸਪਤਾਲ ਅਤੇ ਮੱਧ ਗਾਜ਼ਾ ਵਿੱਚ ਅਲ-ਅਕਸਾ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਇਜ਼ਰਾਈਲ ਵੱਲੋਂ ਵੀਰਵਾਰ ਨੂੰ ਸ਼ਹਿਰੀ ਨੁਸਰਾਏਤ ਸ਼ਰਨਾਰਥੀ ਕੈਂਪ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਉੱਤੇ ਹਮਲਾ ਕਰਨ ਤੋਂ ਬਾਅਦ ਕੁੱਲ 25 ਲਾਸ਼ਾਂ ਹਸਪਤਾਲਾਂ ਵਿੱਚ ਲਿਆਂਦੀਆਂ ਗਈਆਂ।

ਡਾਕਟਰਾਂ ਨੇ ਦੱਸਿਆ ਕਿ ਹਮਲੇ 'ਚ ਜ਼ਖ਼ਮੀ ਹੋਏ 40 ਤੋਂ ਜ਼ਿਆਦਾ ਲੋਕਾਂ ਦਾ ਇਨ੍ਹਾਂ ਦੋਹਾਂ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ ਅਤੇ ਇਨ੍ਹਾਂ 'ਚ ਜ਼ਿਆਦਾਤਰ ਬੱਚੇ ਹਨ। ਉਨ੍ਹਾਂ ਕਿਹਾ ਕਿ ਇਜ਼ਰਾਇਲੀ ਹਮਲੇ ਵਿੱਚ ਨੁਸਰਤ ਦੇ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਜ਼ਰਾਇਲੀ ਫ਼ੌਜ ਨੇ ਅਜੇ ਤੱਕ ਇਸ ਘਾਤਕ ਹਮਲੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।