ਪਾਕਿਸਤਾਨ ਜਾਣ ਤੋਂ ਪਹਿਲਾਂ ਸੋਚ ਲੈਣ ਨਾਗਰਿਕ : ਅਮਰੀਕਾ
ਫੈਡਰਲ ਏਵੀਏਸ਼ਨ ਪ੍ਰਸ਼ਾਸਨ ਨੇ ਇਸ ਸਬੰਧੀ ਇਕ ਨੋਟਿਸ ਵੀ ਜਾਰੀ ਕੀਤਾ। ਜਿਸ ਵਿਚ ਕਿਹਾ ਗਿਆ ਹੈ ਕਿ ਅਤਿਵਾਦੀ ਸਮੂਹ ਪਾਕਿਸਤਾਨ ਵਿਚ ਹਮਲਿਆਂ ਦੀ ਯੋਜਨਾ ਬਣਾ ਰਹੇ ਹਨ।
ਵਾਸ਼ਿੰਗਟਨ : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਏਸ਼ੀਆਈ ਮੁਲਕਾਂ ਦੇ ਦੌਰੇ ਲਈ ਅੱਤਵਾਦ ਅਤੇ ਪਾਕਿਸਤਾਨ ਦੇ ਅੰਦਰ ਅਤੇ ਆਲੇ ਦੁਆਲੇ ਦੇ ਸਿਵਿਲੀਅਨ ਹਵਾਈ ਜਹਾਜ਼ਾਂ ਦੇ ਖਤਰੇ ਬਾਰੇ ਮੁੜ ਤੋਂ ਵਿਚਾਰ ਕਰਨ। ਫੈਡਰਲ ਏਵੀਏਸ਼ਨ ਪ੍ਰਸ਼ਾਸਨ ਨੇ ਇਸ ਸਬੰਧੀ ਇਕ ਨੋਟਿਸ ਵੀ ਜਾਰੀ ਕੀਤਾ। ਜਿਸ ਵਿਚ ਕਿਹਾ ਗਿਆ ਹੈ ਕਿ ਅਤਿਵਾਦੀ ਸਮੂਹ ਪਾਕਿਸਤਾਨ ਵਿਚ ਸੰਭਾਵਿਤ ਹਮਲਿਆਂ ਦੀ ਯੋਜਨਾ ਬਣਾ ਰਹੇ ਹਨ।
ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਇਕ ਤਾਜ਼ਾ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਿਸ ਵਿਚ ਉਹਨਾਂ ਕਿਹਾ ਕਿ ਅਤਿਵਾਦ ਕਾਰਨ ਪਾਕਿਸਤਾਨ ਦੀ ਯਾਤਰਾ ਤੇ ਮੁੜ ਤੋਂ ਵਿਚਾਰ ਕਰਨ। ਉਸ ਨੇ ਅਪਣੇ ਨਾਗਰਿਕਾਂ ਨੂੰ ਅਤਿਵਾਦ ਅਤੇ ਹਥਿਆਰਬੰਦ ਸੰਘਰਸ਼ ਦੀ ਸੰਭਾਵਨਾ ਦੇ ਚਲਦਿਆਂ ਸਾਬਕਾ ਫੈਡਰਲ ਕਬਾਇਲੀ ਖੇਤਰ ਅਤੇ ਮਕਬੂਜ਼ਾ ਕਸ਼ਮੀਰ ਸਮੇਤ ਬਲੋਚਿਸਤਾਨ ਅਤੇ ਖੈਬਰ ਪਖਤੂਖ਼ਵਾ ਰਾਜ ਦੀ ਯਾਤਰਾ ਨਾ ਕਰਨ ਦਾ ਸੁਝਾਅ ਦਿਤਾ ਹੈ।
ਮੰਤਰਾਲੇ ਦਾ ਕਹਿਣਾ ਹੈ ਕਿ ਅਤਿਵਾਦੀ ਸਮੂਹ ਪਾਕਿਸਤਾਨ ਵਿਚ ਹਮਲੇ ਦੀ ਯੋਜਨਾ ਬਣਾ ਰਹੇ ਹਨ। ਅਤਿਵਾਦੀਆਂ ਵੱਲੋਂ ਟਰਾਂਸਪੋਰਟ ਹਬ, ਸ਼ਾਪਿੰਗ ਮਾਲ, ਫ਼ੌਜ ਦੀਆਂ ਸੰਸਥਾਵਾਂ, ਹਵਾਈ ਅੱਡਿਆਂ, ਯੂਨੀਵਰਸਿਟੀਆਂ, ਸੈਰ-ਸਪਾਟੇ ਦੀਆਂ ਥਾਵਾਂ, ਸਕੂਲਾਂ, ਹਸਪਤਾਲਾਂ ਅਤੇ ਪੂਜਾ ਵਾਲੀਆਂ ਥਾਂਵਾਂ ਸਮੇਤ ਸਰਕਾਰੀ ਕੇਂਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਖ਼ਤਰਾ ਹੈ। ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਦੌਰਾਨ ਵੱਡੇ ਪੱਧਰ 'ਤੇ ਹੋਏ ਅਤਿਵਾਦੀ ਹਮਲਿਆਂ ਵਿਚ ਹਜ਼ਾਰਾਂ ਲੋਕ ਜਖ਼ਮੀ ਹੋਏ
ਹਨ। ਮਕਬੂਜ਼ਾ ਕਸ਼ਮੀਰ ਵਿਚ ਅਪਣੇ ਨਾਗਰਿਕਾਂ ਨੂੰ ਨਾ ਜਾਣ ਬਾਰੇ ਸਲਾਹ ਦਿੰਦੇ ਹੋਏ ਮੰਤਰਾਲੇ ਨੇ ਕਿਹਾ ਹੈ ਕਿ ਅਜਿਹੀ ਜਾਣਕਾਰੀ ਮਿਲੀ ਹੈ ਕਿ ਅਤਿਵਾਦੀ ਸਮੂਹ ਇਹਨਾਂ ਇਲਾਕਿਆਂ ਵਿਚ ਕਿਰਿਆਸੀਲ ਹਨ। ਹਨ। ਮੰਤਰਾਲੇ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਥਿਆਰਬੰਦ ਤਾਕਤਾਂ ਦੇ ਸੰਘਰਸ਼ ਦਾ ਖ਼ਤਰਾ ਬਣਿਆ ਹੋਇਆ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤ ਨਿਯੰਤਰਣ ਰੇਖਾ 'ਤੇ ਲਗਾਤਾਰ ਫਾਇਰਿੰਗ ਹੁੰਦੀ ਰਹਿਦੀ ਹੈ।