ਨਹੀਂ ਰੁਕ ਰਿਹਾ ਕੋਰੋਨਾ ਵਾਇਰਸ ਦਾ ਕਹਿਰ 24 ਘੰਟਿਆਂ ‘ਚ 4823 ਲੋਕ ਬਿਮਾਰ

ਏਜੰਸੀ

ਖ਼ਬਰਾਂ, ਕੌਮਾਂਤਰੀ

ਹੁਬੇਈ ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ ਪੀੜਤ 116 ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 1426 ਹੋ ਗਈ ਹੈ।

Photo

ਹੁਬੇਈ: ਚੀਨ ਦੇ ਹੁਬੇਈ ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ ਪੀੜਤ 116 ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 1426 ਹੋ ਗਈ ਹੈ। ਸਿਹਤ ਕਮਿਸ਼ਨ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ ਜਾਨਲੇਵਾ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਇਹ ਗਿਣਤੀ ਵਧ ਕੇ 51,986 ਹੋ ਗਈ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 15 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਸੀ ਅਤੇ 254 ਲੋਕਾਂ ਦੀ ਮੌਤ ਹੋ ਗਈ ਸੀ। ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ, ‘ਸਿਹਤ ਵਿਭਾਗ ਨੂੰ ਪਿਛਲੇ 24 ਘੰਟਿਆਂ ਵਿਚ 31 ਸੂਬਿਆਂ ਤੋਂ 15,152 ਕੋਰੋਨਾ ਵਾਇਰਸ ਦੇ ਨਵੀਂ ਪੁਸ਼ਟੀ ਦੇ ਮਾਮਲਿਆਂ ਦੀ ਸੂਚਨਾ ਮਿਲੀ ਹੈ, ਜਿਨ੍ਹਾਂ ਵਿਚ 174 ਮਾਮਲੇ ਕਾਫੀ ਗੰਭੀਰ ਹੈ।

ਇਸ ਤੋਂ ਇਲਾਵਾ 254 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1171 ਲੋਕਾਂ ਦੀ ਹਾਲਤ ਵਿਚ ਸੁਧਾਰ ਹੋਣ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।ਉਹਨਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 59,804 ਹੋ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 1,367 ਹੋ ਗਈ ਹੈ। ਇਸ ਸਮੇਂ 52,526 ਲੋਕ ਬੀਮਾਰ ਹਨ ਅਤੇ 8030 ਲੋਕਾਂ ਦੀ ਹਾਲਤ ਗੰਭੀਰ ਹੈ।

ਹੁਣ ਤੱਕ ਹਸਪਤਾਲ ਵਿਚ 5911 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਚੀਨ ਵਿਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨਾਲ ਹੁਣ ਤੱਕ ਕਰੀਬ 1500 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 51,986 ਲੋਕ ਇਸ ਤੋਂ ਪ੍ਰਭਾਵਿਤ ਹਨ। ਇਹ ਘਾਤਕ ਵਾਇਰਸ ਭਾਰਤ ਸਮੇਤ ਦੁਨੀਆ ਦੇ 25 ਤੋਂ ਜ਼ਿਆਦਾ ਦੇਸ਼ਾਂ ਵਿਚ ਵੀ ਫੈਲ ਹੋ ਚੁੱਕਾ ਹੈ।