ਨਿਕੋਸ ਕ੍ਰਿਸਟੋਡੌਲਾਈਡਜ਼ ਬਣੇ ਸਾਈਪ੍ਰਸ ਦੇ ਨਵੇਂ ਰਾਸ਼ਟਰਪਤੀ, PM ਮੋਦੀ ਨੇ ਦਿੱਤੀ ਵਧਾਈ
ਸਾਬਕਾ ਵਿਦੇਸ਼ ਮੰਤਰੀ ਕ੍ਰਿਸਟੋਡੌਲਾਈਡਜ਼ ਨੇ ਦੂਜੇ ਅਤੇ ਆਖਰੀ ਦੌਰ ਦੀ ਵੋਟਿੰਗ ਤੋਂ ਬਾਅਦ ਸਾਈਪ੍ਰਸ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ।
PM Modi, Nikos Christodoulides
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਪ੍ਰਸ ਦੇ ਚੁਣੇ ਗਏ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੁਵੱਲੇ ਸਬੰਧਾਂ ਨੂੰ ਵਧਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਨ । ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘‘ਸਾਈਪ੍ਰਸ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਨਿਕੋਸ ਨੂੰ ਵਧਾਈ। ਮੈਂ ਭਾਰਤ-ਸਾਈਪ੍ਰਸ ਸਬੰਧਾਂ ਨੂੰ ਵਧਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।’’
ਸਾਬਕਾ ਵਿਦੇਸ਼ ਮੰਤਰੀ ਕ੍ਰਿਸਟੋਡੌਲਾਈਡਜ਼ ਨੇ ਦੂਜੇ ਅਤੇ ਆਖਰੀ ਦੌਰ ਦੀ ਵੋਟਿੰਗ ਤੋਂ ਬਾਅਦ ਸਾਈਪ੍ਰਸ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ। ਉਨ੍ਹਾਂ ਨੇ ਏਕਤਾ ਸਰਕਾਰ ਅਤੇ ਤੁਰਕੀ ਦੇ ਸਾਈਪ੍ਰਸ ਨਾਲ ਸ਼ਾਂਤੀ ਵਾਰਤਾ ’ਚ ਰੁਕਾਵਟ ਨੂੰ ਤੋੜਨ ਲਈ ਕੰਮ ਕਰਨ ਦਾ ਵਾਅਦਾ ਕੀਤਾ ਹੈ।