''ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ US 'ਚ ਰਹਿਣ ਦਾ ਕੋਈ ਅਧਿਕਾਰ ਨਹੀਂ'', ਟਰੰਪ ਨਾਲ ਮੁਲਾਕਾਤ ਤੋਂ ਬਾਅਦ ਬੋਲੇ PM ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

'ਅਸੀਂ USA ਤੋਂ ਗ਼ੈਰ-ਕਾਨੂੰਨੀ ਭਾਰਤੀਆਂ ਨੂੰ ਵਾਪਸ ਲਿਆਵਾਂਗੇ ਅਤੇ ਮਨੁੱਖੀ ਤਸਕਰੀ ਨੂੰ ਖ਼ਤਮ ਕਰਾਂਗੇ'

Pm narendra modi says Illegal Immigrants Have No Right to Live in the US

ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਉਹ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਵਾਲਟਜ਼, ਟੇਸਲਾ ਦੇ ਸੀਈਓ ਅਤੇ ਡੀਓਜੀਈ ਦੇ ਮੁਖੀ ਐਲੋਨ ਮਸਕ ਅਤੇ ਭਾਰਤੀ ਮੂਲ ਦੇ ਰਾਜਨੇਤਾ ਵਿਵੇਕ ਰਾਮਾਸਵਾਮੀ ਸਮੇਤ ਕਈ ਪ੍ਰਮੁੱਖ ਲੋਕਾਂ ਨੂੰ ਵੀ ਮਿਲੇ।

ਰਾਤ ਨੂੰ ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਦੁਆਰਾ ਆਯੋਜਿਤ ਨਿੱਜੀ ਰਾਤ ਦੇ ਖਾਣੇ ਵਿੱਚ ਸ਼ਾਮਲ ਹੋਏ। ਮੁਲਾਕਾਤ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ ਲੋਕਾਂ ਨੂੰ ਉੱਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਜਿੱਥੋਂ ਤੱਕ ਭਾਰਤ ਅਤੇ ਅਮਰੀਕਾ ਦਾ ਸਬੰਧ ਹੈ, ਅਸੀਂ ਹਮੇਸ਼ਾ ਕਿਹਾ ਹੈ ਕਿ ਜੋ ਭਾਰਤ ਦੇ ਨਾਗਰਿਕ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਹਨ,  ਭਾਰਤ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤਿਆਰ ਹੈ।

ਪਰ ਇਹ ਸਾਡੇ ਲਈ ਇਸ ਤੱਕ ਸੀਮਿਤ ਨਹੀਂ ਹੈ। ਇਹ ਆਮ ਪਰਿਵਾਰਾਂ ਦੇ ਲੋਕ ਹਨ। ਉਨ੍ਹਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਜਾਂਦੇ ਹਨ ਅਤੇ ਇਨ੍ਹਾਂ 'ਚੋਂ ਜ਼ਿਆਦਾਤਰ ਉਹ ਹਨ, ਜਿਨ੍ਹਾਂ ਨੂੰ ਗੁੰਮਰਾਹ ਕਰਕੇ ਇੱਥੇ ਲਿਆਂਦਾ ਜਾਂਦਾ ਹੈ। ਇਸ ਲਈ ਸਾਨੂੰ ਮਨੁੱਖੀ ਤਸਕਰੀ ਦੇ  ਪੂਰੇ ਸਿਸਟਮ ਨੂੰ ਖ਼ਤਮ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ‘ਅਮਰੀਕਾ ਅਤੇ ਭਾਰਤ ਨੂੰ ਮਿਲ ਕੇ ਇਸ ਕਿਸਮ ਦੇ ਵਾਤਾਵਰਣ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਮਨੁੱਖੀ ਤਸਕਰੀ ਖ਼ਤਮ ਹੋ ਸਕੇ।