Pakistan News: ਪਾਕਿਸਤਾਨ ਦੇ ਸਿੱਖਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਹਾਅ ਦਾ ਨਾਅਰਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਹੀਰੋ ਹਨ

Sikhs of Pakistan shout slogans in support of Giani Harpreet Singh

 

Pakistan news: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਦੁਨੀਆਂ ਭਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਗੁੱਸਾ ਜਾਹਿਰ ਕੀਤਾ ਜਾ ਰਿਹਾ ਹੈ ਉੱਥੇ ਹੁਣ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਵੀ ਆਪਣਾ ਰੋਸ਼ ਜਾਹਿਰ ਕੀਤਾ ਹੈ।

ਵੀਡੀਓ ਜਾਰੀ ਕਰ ਕੇ ਉਨ੍ਹਾਂ ਕਿਹਾ, ਅੱਜ ਸਾਡੇ ਗੁਰਦੁਵਾਰਾ ਡੇਰਾ ਸਾਹਿਬ ਲਾਹੌਰ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਸਥਾਨ ’ਤੇ ਇੱਕ ਮੀਟਿੰਗ ਹੋਈ ਹੈ। ਜਿਸ ਵਿੱਚ ਖ਼ਾਸ ਕਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਗੁੰਡਾਗਰਦੀ ਜੋ ਉਹਨਾਂ ਦੇ ਗੁੰਡੇ ਹਨ ਉਹਨਾਂ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ।

ਅਸੀਂ ਪੂਰੇ ਪਾਕਿਸਤਾਨੀ ਸਿੱਖ ਸੰਗਤ ਨੇ ਇਹ ਫ਼ੈਸਲਾ ਕੀਤਾ ਕਿ ਅਸੀਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਉੱਤੇ ਇਲਜ਼ਾਮ ਲੱਗੇ ਹਨ ਉਹ ਬਿਲਕੁਲ ਝੂਠੇ ਹਨ। ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਹੀਰੋ ਹਨ। ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਕੌਮ ਦੀ ਗੱਲ ਕੀਤੀ ਹੈ। ਪੂਰੇ ਪਾਕਿਸਤਾਨੀ ਸਿੱਖ ਸੰਗਤ ਉਨ੍ਹਾਂ ਦੇ ਨਾਲ ਖੜ੍ਹਾ ਹੈ।