ਸ਼ੇਖ ਖ਼ਲੀਫਾ ਦੇ ਦੇਹਾਂਤ ਤੋਂ ਬਾਅਦ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਬਣੇ UAE ਦੇ ਨਵੇਂ ਰਾਸ਼ਟਰਪਤੀ
ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ।
ਦੁਬਈ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੀ ਮੌਤ ਤੋਂ ਇਕ ਦਿਨ ਬਾਅਦ ਸ਼ਨੀਵਾਰ ਨੂੰ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੂੰ ਦੇਸ਼ ਦਾ ਅਗਲਾ ਰਾਸ਼ਟਰਪਤੀ ਚੁਣਿਆ ਗਿਆ ਹੈ। ਨਿਊਜ਼ ਏਜੰਸੀ ਏਐਫਪੀ ਨੇ ਸਰਕਾਰੀ ਮੀਡੀਆ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਫੈਡਰਲ ਸੁਪਰੀਮ ਕੌਂਸਲ ਨੇ ਇਹ ਨਿਯੁਕਤੀ ਕੀਤੀ ਹੈ, ਇਸ ਤੋਂ ਪਹਿਲਾਂ ਸ਼ੇਖ ਮੁਹੰਮਦ ਨੇ ਫੈਡਰਲ ਸੁਪਰੀਮ ਕੌਂਸਲ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ।
Sheikh Mohamed bin Zayed elected President of the UAE
ਸ਼ੇਖ ਮੁਹੰਮਦ ਸੰਯੁਕਤ ਅਰਬ ਅਮੀਰਾਤ ਦੇ ਸੰਸਥਾਪਕ ਰਾਸ਼ਟਰਪਤੀ ਸ਼ੇਖ ਜਾਏਦ ਬਿਨ ਸੁਲਤਾਨ ਅਲ ਨਾਹਯਾਨ ਦੇ ਤੀਜੇ ਪੁੱਤਰ ਅਤੇ ਸ਼ੇਖ ਖਲੀਫਾ ਦੇ ਸੌਤੇਲੇ ਭਰਾ ਹਨ। ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਸ ਨੂੰ ਹੀ ਦੇਸ਼ ਦੀ ਵਾਗਡੋਰ ਸੌਂਪ ਦਿੱਤੀ ਜਾਵੇਗੀ। ਸ਼ੇਖ ਮੁਹੰਮਦ ਨੂੰ ਇਕ ਅਜਿਹੇ ਨੇਤਾ ਵਜੋਂ ਦੇਖਿਆ ਜਾਂਦਾ ਹੈ ਜੋ ਮੱਧ ਪੂਰਬ ਵਿਚ ਤੇਜ਼ੀ ਨਾਲ ਉਭਰੇ ਹਨ। ਉਹ ਇਜ਼ਰਾਈਲ ਨਾਲ ਯੂਏਈ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਊਦੀ ਅਰਬ ਨਾਲ ਮਜ਼ਬੂਤ ਸਾਂਝੇਦਾਰੀ ਨੂੰ ਕਾਇਮ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ।
UAE President Sheikh Khalifa bin Zayed Al Nahyan passes away
ਸੰਯੁਕਤ ਅਰਬ ਅਮੀਰਾਤ ਦੇ ਮਰਹੂਮ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਨਾਹਯਾਨ 73 ਸਾਲ ਦੇ ਸਨ। 3 ਨਵੰਬਰ 2004 ਤੋਂ ਸ਼ੇਖ ਖਲੀਫਾ ਯੂਏਈ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸਨ। ਭਾਰਤ ਨੇ ਵੀ ਉਹਨਾਂ ਦੀ ਮੌਤ 'ਤੇ ਸੋਗ ਜਤਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ''ਸ਼ੇਖ ਖਲੀਫਾ ਬਿਨ ਜਾਏਦ ਦੇ ਦਿਹਾਂਤ ਦੀ ਖਬਰ ਤੋਂ ਬਹੁਤ ਦੁਖੀ ਹਾਂ। ਉਹ ਇਕ ਮਹਾਨ ਅਤੇ ਦੂਰਅੰਦੇਸ਼ੀ ਰਾਜਨੇਤਾ ਸਨ ਜਿਨ੍ਹਾਂ ਦੇ ਅਧੀਨ ਭਾਰਤ ਅਤੇ ਯੂਏਈ ਦੇ ਸਬੰਧਾਂ ਵਿਚ ਤਰੱਕੀ ਹੋਈ। ਇਸ ਦੁੱਖ ਦੀ ਘੜੀ ਵਿਚ ਭਾਰਤ ਦੇ ਲੋਕਾਂ ਦੀ ਸੰਵੇਦਨਾ ਯੂਏਈ ਦੇ ਲੋਕਾਂ ਦੇ ਨਾਲ ਹੈ”।