ਕੋਰੋਨਾ ਮਹਾਂਮਾਰੀ ਨਾਲ ਬ੍ਰਾਜ਼ੀਲ ਵਿਚ 41,828 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਦਸਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਨਾਲ 41,828 ਲੋਕਾਂ ਦੀ ਮੌਤ ਹੋ ਚੁੱਕੀ ਹੈ

COVID19

ਸਾਓ ਪਾਊਲੋ, 13 ਜੂਨ: ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਦਸਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਨਾਲ 41,828 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦਾ ਮਤਲਬ ਹੈ ਕਿ ਅਮਰੀਕਾ ਦੀ 'ਜਾਨਸ ਹਾਪਿਕਨਸ ਯੂਨੀਵਰਸਿਟੀ' ਦੀ ਗਿਣਤੀ ਅਨੁਸਾਰ ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਬ੍ਰਿਟੇਨ ਤੋਂ ਵੀ ਜ਼ਿਆਦਾ ਹੋ ਗਈ ਹੈ ਅਤੇ ਹੁਣ ਮੌਤ ਦਰ ਵਿਚ ਇਹ ਦੁਨੀਆਂ ਭਰ ਵਿਚ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ।

ਇਸ ਮਾਮਲੇ ਵਿਚ ਅਮਰੀਕਾ ਪਹਿਲੇ ਸਥਾਨ 'ਤੇ ਹੈ। ਬ੍ਰਾਜ਼ੀਲ ਦੇ ਅਧਿਕਾਰੀ ਨੇ ਸ਼ੁਕਰਵਾਰ ਨੂੰ ਦਸਿਆ ਕਿ ਪਿਛਲੇ 24 ਘੰਟਿਆਂ ਵਿਚ 909 ਲੋਕਾਂ ਦੀ ਮੌਤ ਹੋ ਗਈ। ਇਹ ਲਾਤਿਨ ਅਮਰੀਕਾ ਵਿਚ ਕੋਰੋਨਾ ਨਾਲ ਸੱਭ ਤੋਂ ਪ੍ਰਭਾਵਤ ਦੇਸ਼ ਹੈ ਅਤੇ ਇਥੇ ਕੋਰੋਨਾ ਵਾਇਰਸ ਨਾਲ ਪ੍ਰਭਾਵਤਾਂ ਦੀ ਗਿਣਤੀ 8,28,000 ਤਕ ਅੱਪੜ ਗਈ ਹੈ। ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਣ ਦੇ ਬਾਵਜੂਦ ਸੂਬਿਆਂ ਅਤੇ ਸ਼ਹਿਰਾਂ ਨੇ ਕਰੀਬ ਦੋ ਮਹੀਨੇ ਪਹਿਲਾਂ  ਲਗਾਈਆਂ ਗਈਆਂ ਪਾਬੰਦੀਆਂ ਵਿਚ ਢਿੱਲ ਦੇਣੀ ਸ਼ੁਰੂ ਕਰ ਦਿਤੀ ਹੈ।               (ਪੀਟੀਆਈ)