Pakistan Army Attack News: ਪਾਕਿਸਤਾਨ ਵਿਚ ਫ਼ੌਜ ਦੇ ਕਾਫ਼ਲੇ ਉਤੇ ਵੱਡਾ ਹਮਲਾ, 12 ਫ਼ੌਜੀਆਂ ਦੀ ਮੌਤ
Pakistan Army Attack News: ਚਾਰ ਹੋਰ ਜ਼ਖ਼ਮੀ
Major attack on army convoy in Pakistan: ਅਤਿਵਾਦੀਆਂ ਨੇ ਸਨਿਚਰਵਾਰ ਤੜਕੇ ਉੱਤਰ ਪੱਛਮੀ ਪਾਕਿਸਤਾਨ ਦੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਦੀ ਚੌਕੀ ’ਤੇ ਹਮਲਾ ਕਰ ਦਿਤਾ, ਜਿਸ ’ਚ 12 ਜਵਾਨ ਮਾਰੇ ਗਏ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।
ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਸ਼ਿਨਹੂਆ ਨੂੰ ਦਸਿਆ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 5 ਵਜੇ ਦੇ ਕਰੀਬ ਵਾਪਰੀ ਜਦੋਂ ਅਤਿਵਾਦੀਆਂ ਨੇ ਸੁਰੱਖਿਆ ਫ਼ੋਰਸਾਂ ਦੀ ਟੀਮ ’ਤੇ ਗੋਲੀਬਾਰੀ ਕੀਤੀ। ਸੂਤਰਾਂ ਨੇ ਅੱਗੇ ਕਿਹਾ ਕਿ ਜ਼ਖ਼ਮੀ ਫ਼ੌਜੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਸੁਰੱਖਿਆ ਅਧਿਕਾਰੀਆਂ ਨੇ ਦਸਿਆ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਸੰਗਠਨ ਦਾ ਇਕ ਸਥਾਨਕ ਕਮਾਂਡਰ ਇਸ ਖੇਤਰ ’ਚ ਸਰਗਰਮ ਹੈ। ਹਾਲਾਂਕਿ ਅਜੇ ਤਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਸੁਰੱਖਿਆ ਫ਼ੋਰਸਾਂ ਨੇ ਹਾਦਸੇ ਵਾਲੀ ਜਗ੍ਹਾ ਦੀ ਘੇਰਾਬੰਦੀ ਕਰ ਦਿਤੀ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। (ਏਜੰਸੀ)
(For more news apart from 'Major attack on army convoy in Pakistan ' stay tuned to Rozana Spokesman)