ਕੋਰੋਨਾ ਨਾਲ ਦੁਨੀਆਂ ਭਰ 'ਚ ਖਤਰਾ ਬਰਕਰਾਰ, ਰੋਜ਼ਾਨਾ ਮੁੜ ਵਧੇ ਤਿੰਨ ਲੱਖ ਤੋਂ ਵੱਧ ਕੇਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਭਾਰਤ ਤੇ ਅਮਰੀਕਾ ਤੋਂ ਬਾਅਦ ਬ੍ਰਿਟੇਨ, ਰੂਸ, ਅਰਜਨਟੀਨਾ, ਫਰਾਂਸ, ਬ੍ਰਾਜ਼ੀਲ 'ਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਸਾਹਮਣੇ ਆਏ ਹਨ।

Coronavirus updates

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦੇ ਵੱਡੀ ਸੰਖਿਆਂ 'ਚ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਰਹੇ ਹਨ। ਦੁਨੀਆਂ ਦੀ ਗੱਲ ਕਰੀਏ ਜੇ ਰੋਜਾਨਾ ਇਕ ਦਿਨ 'ਚ ਤਿੰਨ ਲੱਖ ਤੋਂ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ। ਦੁਨੀਆਂ 'ਚ ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ 'ਚ 3.13 ਲੱਖ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸ ਖਤਰਨਾਕ ਬਿਮਾਰੀ ਨਾਲ 4,974 ਲੋਕਾਂ ਦੀ ਮੌਤ ਹੋਈ ਹੈ।

ਤਰਨਤਾਰਨ ਕੇਸ 
ਬੀਤੇ ਦਿਨ ਪੰਜਾਬ ਦੇ ਜ਼ਿਲ੍ਹੇ ਦੀ ਗੱਲ ਕਰੀਏ ਤੇ ਕੋਰੋਨਾ ਵਾਇਰਸ ਦੇ 18 ਨਵੇਂ ਮਰੀਜ਼ ਸਾਹਮਣੇ ਆਏ ਹਨ। ਅੰਮਿ੍ਤਸਰ ਦੇ ਮੈਡੀਕਲ ਕਾਲਜ ਤੋਂ ਆਈਆਂ ਦੋ ਰਿਪੋਰਟਾਂ ਵਿਚ ਇੰਨ੍ਹਾਂ ਮਰੀਜਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ 718 ਨਮੂਨਿਆਂ ਦੀ ਜਾਂਚ ਰਿਪੋਰਟ ਨੈਗੇਟਿਵ ਰਹੀ ਹੈ। ਜ਼ਿਲ੍ਹਾ ਤਰਨਤਾਰਨ ਨਾਲ ਸਬੰਧਤ ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜਤ 1587 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।