ਨਾਰਵੇ : ਦੁਕਾਨਦਾਰਾਂ 'ਤੇ ਤੀਰ-ਕਮਾਨ ਨਾਲ ਹਮਲਾ, 5 ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਸ ਹਮਲੇ ਪਿੱਛੇ  ਦੇ ਇਰਾਦੇ ਦਾ ਅਨੁਮਾਨ ਲਗਾਉਣਾ ਜਲਦਬਾਜ਼ੀ ਹੋਵੇਗੀ : PM

Norway attack

ਕੌਂਗਸਬਰਗ : ਨਾਰਵੇ ਦੇ ਇੱਕ ਛੋਟੇ ਸ਼ਹਿਰ ਵਿੱਚ ਇੱਕ ਵਿਅਕਤੀ ਨੇ ਦੁਕਾਨਦਾਰਾਂ 'ਤੇ ਤੀਰ-ਕਮਾਨ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਮ੍ਰਿਤਕਾਂ ਵਿਚ ਚਾਰ ਔਰਤਾਂ ਵੀ ਸ਼ਾਮਲ ਹਨ।

ਕੌਂਗਸਬਰਗ  ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਧਿਕਾਰੀਆਂ ਅਤੇ ਹਮਲਾਵਰ ਦਾ ਆਹਮਣਾ- ਸਾਹਮਣਾ ਹੋਇਆ। ਹਾਲਾਂਕਿ ਉਨ੍ਹਾਂ ਨੇ ਇਸ ਬਾਬਤ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਹਮਲੇ ਵਿੱਚ ਦੋ ਲੋਕ ਜਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਜਖ਼ਮੀਆਂ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਹੈ ਜਿਸ ਦੀ ਡਿਊਟੀ ਖਤਮ ਹੋ ਚੁੱਕੀ ਸੀ ਅਤੇ ਉਹ ਉਨ੍ਹਾਂ ਦੁਕਾਨਾਂ ਵਿੱਚੋਂ ਇੱਕ ਦੇ ਅੰਦਰ ਸੀ ਜਿਨ੍ਹਾਂ 'ਤੇ ਹਮਲਾ ਹੋਇਆ। 

  ਹੋਰ  ਵੀ ਪੜ੍ਹੋ:  ਗਾਜ਼ੀਆਬਾਦ ਵਿੱਚ ਵੱਡਾ ਹਾਦਸਾ: ਟਾਇਰ ਫਟਣ ਨਾਲ ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ, ਕਈ ਲੋਕ ਜ਼ਖਮੀ

ਪੁਲਿਸ ਮੁਖੀ ਓਇਵਿੰਦ ਆਸ ਨੇ ਕਿਹਾ, ‘‘ਪੁਲਿਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਨੂੰ ਜੋ ਸੂਚਨਾ ਮਿਲੀ ਹੈ, ਉਸ ਦੇ ਮੁਤਾਬਕ ਇਸ ਹਮਲੇ ਵਿੱਚ ਸਿਰਫ ਇੱਕ ਹੀ ਵਿਅਕਤੀ ਸ਼ਾਮਲ ਸੀ।’’ ਪ੍ਰਧਾਨ ਮੰਤਰੀ ਇਰਨਾ ਸੋਲਬਰਗ ਨੇ ਇਸ ਨੂੰ ਭਿਆਨਕ ਹਮਲਾ ਦੱਸਿਆ ਅਤੇ ਕਿਹਾ ਕਿ ਇਸ ਹਮਲੇ ਪਿੱਛੇ  ਦੇ ਇਰਾਦੇ ਦਾ ਅਨੁਮਾਨ ਲਗਾਉਣਾ ਜਲਦਬਾਜ਼ੀ ਹੋਵੇਗੀ।