ਚੀਨ 'ਚ ਫਿਰ ਵਧੇ ਕੋਰੋਨਾ ਵਾਇਰਸ ਦੇ ਮਾਮਲੇ, ਲੱਗਿਆ ਲਾਕਡਾਊਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਜਨਤਕ ਥਾਵਾਂ 'ਤੇ ਦਾਖਲ ਹੋਣ 'ਤੇ ਕੋਰੋਨਾ ਦੀ ਨੈਗੇਟਿਵ ਰਿਪੋਰਟ ਦੇਣਾ ਲਾਜ਼ਮੀ

Cases of corona virus increased again in China, lockdown was imposed

ਬੀਜਿੰਗ: ਚੀਨ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਅਜੇ ਵੀ ਖ਼ਤਮ ਨਹੀਂ ਹੋ ਰਿਹਾ ਹੈ। ਇੱਕ ਹਫ਼ਤੇ ਦੀਆਂ ਛੁੱਟੀਆਂ ਦੌਰਾਨ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਤਿੰਨ ਗੁਣਾ ਤੇਜ਼ੀ ਨਾਲ ਵਧੀ ਹੈ। ਇਸ ਤੋਂ ਬਾਅਦ ਚੀਨ ਦੇ ਕਈ ਸ਼ਹਿਰ ਤਾਲਾਬੰਦੀ ਕਰ ਦਿਤੀ ਗਈ ਹੈ ਅਤੇ ਯਾਤਰਾ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਚੀਨ 'ਚ ਜਨਤਕ ਪਾਰਕਾਂ, ਸ਼ਾਪਿੰਗ ਮਾਲਾਂ ਤੇ ਜਨਤਕ ਥਾਵਾਂ 'ਤੇ ਦਾਖਲ ਹੋਣ 'ਤੇ ਕੋਰੋਨਾ ਦੀ ਨੈਗੇਟਿਵ ਰਿਪੋਰਟ ਦੇਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਚੀਨ 'ਚ ਕਿਸੇ ਵੀ ਜਨਤਕ ਸਥਾਨ 'ਤੇ ਦਾਖਲ ਹੋਣ ਤੋਂ 72 ਘੰਟੇ ਪਹਿਲਾਂ ਕੋਰੋਨਾ ਦੀ ਨੈਗੇਟਿਵ ਰਿਪੋਰਟ ਆਉਣੀ ਲਾਜ਼ਮੀ ਹੈ। ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਇੱਕ ਹਫ਼ਤੇ ਬਾਅਦ ਬੀਜਿੰਗ ਵਿੱਚ ਕਮਿਊਨਿਸਟ ਪਾਰਟੀ ਦੀ ਇੱਕ ਵੱਡੀ ਮੀਟਿੰਗ ਹੋਣੀ ਹੈ। ਚੀਨੀ ਮੀਡੀਆ ਰਿਪੋਰਟਾਂ ਮੁਤਾਬਕ ਬੀਤੇ ਦਿਨੀਂ ਚੀਨ ਦੇ ਸ਼ੰਘਾਈ 'ਚ 47 ਨਵੇਂ ਕੋਰੋਨਾ ਮਰੀਜ਼ ਮਿਲੇ ਹਨ।

ਮਰੀਜ਼ਾਂ ਦੀ ਇਹ ਗਿਣਤੀ ਪਿਛਲੇ ਤਿੰਨ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਕਮਿਊਨਿਟੀ ਟਰਾਂਸਮਿਸ਼ਨ ਦੀ ਸੰਭਾਵਨਾ ਦੇ ਮੱਦੇਨਜ਼ਰ ਸ਼ੰਘਾਈ ਦੇ 16 ਵਿੱਚੋਂ 5 ਜ਼ਿਲ੍ਹਿਆਂ ਵਿੱਚ ਲੋਕਾਂ ਦੇ ਕੋਰੋਨਾ ਟੈਸਟ ਲਈ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਚੀਨ ਦੇ ਕਾਰੋਬਾਰੀ ਹੱਬ ਵਜੋਂ ਜਾਣੇ ਜਾਂਦੇ ਸ਼ੰਘਾਈ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਭੀੜ-ਭੜੱਕੇ ਵਾਲੇ ਖੇਤਰ ਅਤੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਈ ਹੋਰ ਅਦਾਰੇ ਵੀ ਬੰਦ ਰਹਿਣਗੇ।