ਇਟਲੀ ਦੇ ਸ਼ਹਿਰ ਬੋਰਗੋ ਸੰਨ ਯਾਕਮੋ ਵਿਖੇ ਜੈਕਾਰਿਆ ਦੀ ਗੂੰਜ 'ਚ ਸਜਾਇਆ ਅਲੌਕਿਕ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੇ ਨਗਰ ਕੀਰਤਨ ਦੀਆ ਰੌਣਕਾਂ ਨੂੰ ਵਧਾਇਆ।

A supernatural Nagar Kirtan was held in the Italian city of Borgo San Jacomo, amidst the echo of cheers.

ਇਟਲੀ: ਇਟਲੀ ਦੇ ਜਿਲਾ ਬਰੇਸ਼ੀਆ ਦੇ ਬੋਰਗੋ ਸੰਨ ਯਾਕਮੋ ਵਿਖੇ ਸਥਿਤ  ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੁਆਰਾ  ਹਰ ਸਾਲ ਦੀ ਤਰਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਨਗਰ ਕੀਰਤਨ ਬੜੀ ਸ਼ਾਨੋ ਸ਼ੌਕਤ ਅਤੇ ਚੜਦੀਕਲਾ ਨਾਲ ਸਜਾਇਆ ਗਿਆ। ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੇ ਨਗਰ ਕੀਰਤਨ ਦੀਆ ਰੌਣਕਾਂ ਨੂੰ ਵਧਾਇਆ।

ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਏ  ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ।ਇਸ ਮੌਕੇ ਵੱਖ ਵੱਖ ਰਾਗੀ ਜੱਥਿਆਂ ਦੁਆਰਾ  ਸੰਗਤਾਂ ਨੂੰ ਗੁਰੁ ਇਤਿਹਾਸ ਸਰਵਣ ਕਰਵਾਇਆ ਗਿਆ।ਇਸ ਮੌਕੇ ਸੇਵਾਦਾਰਾਂ ਵੱਲੋਂ ਗੁਰੂ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਹੋਇਆ ਜਿੱਥੇ ਸ਼ਹਿਰ ਦੀਆਂ ਪੂਰੀਆਂ ਗਲੀਆਂ ਨੂੰ ਸੁਚੱਜੇ ਤਰੀਕੇ ਦੇ ਨਾਲ ਸਾਫ ਕੀਤਾ ਗਿਆ ਉੱਥੇ ਹੀ ਫੁੱਲਾਂ ਦੀ ਵਰਖਾ ਕੀਤੀ ਗਈ।

ਨਗਰ ਨਿਵਾਸੀ ਅਤੇ ਇਲਾਕੇ ਦੀਆ ਸੰਗਤਾਂ ਦੁਆਰਾ ਜਗਾ ਜਗਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਬੋਰਗੋ ਸੰਨ ਯਾਕਮੋ ਦੇ ਪਿਆਸੇ ਵਿੱਚ ਨਗਰ ਕੀਰਤਨ ਦਾ ਪੜਾਅ ਕੀਤਾ ਗਿਆ।ਜਿੱਥੇ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆ ਦੁਆਰਾ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ । ਉਹਨਾਂ ਸੰਗਤਾਂ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀ ਵਧਾਈ ਦਿੱਤੀ।

  ਸਮਾਪਤੀ ਮੌਕੇ ਨਗਰ ਕੀਰਤਨ ਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਕੀਤੀ ।ਬੁੱਢਾ ਦਲ ਇਟਲੀ ਦੇ ਸਿੰਘਾ ਦੁਆਰਾ ਗੱਤਕੇ ਦੇ ਅਲੌੋਕਿਕ ਦ੍ਰਿਸ਼ ਵਿਖਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੇ ਮੇਅਰ, ਪ੍ਰਸ਼ਾਸ਼ਨਿਕ ਅਧਿਕਾਰੀਆਂ , ਆਏ ਹੋਏ ਜਥਿਆਂ ਅਤੇ ਹੋਰਨਾਂ ਗੁਰਦੁਆਰਿਆਂ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਨੌਜਵਾਨਾਂ ਵੱਲੋਂ ਆਈਆ ਹੋਈਆ ਸੰਗਤਾਂ ਦੇ ਲਈ ਵੱਖ-ਵੱਖ ਸਟਾਲਾਂ ਦੇ ਰੂਪ ਵਿੱਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
   ਇੱਥੇ ਇਹ  ਵੀ ਦੱਸਣਯੋਗ ਹੈ ਕਿ ਹਰ ਸਾਲ ਅਕਤੂਬਰ ਦੇ ਮਹੀਨੇ ਵਿੱਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਬੋਰਗੋ ਸੰਨ ਯਾਕਮੋ ਵਿਖੇ ਸਜਾਏ ਜਾਂਦੇ ਨਗਰ ਕੀਰਤਨ ਵਿੱਚ ਇਟਲੀ ਦੇ ਵੱਖ ਵੱਖ ਹਿੱਸਿਆ ਤੋਂ ਸੰਗਤ ਦਰਸ਼ਨਾਂ ਨੂੰ ਪਹੁੰਚਦੀਆਂ ਹਨ।