Dominica News : ਡੋਮਿਨਿਕਾ ਨੇ PM Modi ਨੂੰ ਸਰਵਉੱਚ ਰਾਸ਼ਟਰੀ ਪੁਰਸਕਾਰ ਦੇਣ ਦਾ ਕੀਤਾ ਐਲਾਨ
Dominica News :PM Modi ਨੇ ਕੋਵਿਡ-19 ਮਹਾਮਾਰੀ ਦੌਰਾਨ ਡੋਮਿਨਿਕਾ ਦੀ ਕੀਤੀ ਸੀ ਮਦਦ
Dominica News :ਪਹਾੜੀ ਕੈਰੇਬੀਅਨ ਟਾਪੂ ਦੇਸ਼ ਡੋਮਿਨਿਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਦੇਸ਼ ਦਾ ਸਰਵਉੱਚ ਸਨਮਾਨ ਦੇਣ ਦਾ ਐਲਾਨ ਕੀਤਾ ਹੈ। ਸਨਮਾਨ ਦੀ ਘੋਸ਼ਣਾ ਕਰਦੇ ਹੋਏ ਡੋਮਿਨਿਕਾ ਤਰਫੋਂ ਕਿਹਾ ਗਿਆ ਹੈ ਕਿ ਪੀ.ਐਮ ਮੋਦੀ ਨੇ ਕੋਵਿਡ-19 ਮਹਾਮਾਰੀ ਦੌਰਾਨ ਡੋਮਿਨਿਕਾ ਦੀ ਬਹੁਤ ਮਦਦ ਕੀਤੀ ਸੀ। ਡੋਮਿਨਿਕਾ ਨੇ ਪੀ.ਐਮ ਮੋਦੀ ਦੇ ਇਸ ਯੋਗਦਾਨ ਨੂੰ ਦੋਵਾਂ ਦੇਸ਼ਾਂ ਦੀ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਵਾਲਾ ਦੱਸਿਆ ਹੈ।
ਪੀ.ਐਮ ਮੋਦੀ ਨੂੰ ਇਹ ਪੁਰਸਕਾਰ 19 ਤੋਂ 21 ਨਵੰਬਰ ਤੱਕ ਗੁਆਨਾ ਦੇ ਜਾਰਜਟਾਊਨ ਵਿੱਚ ਹੋਣ ਵਾਲੇ ਇੰਡੀਆ-ਕੈਰੀਕਾਮ ਸੰਮੇਲਨ ਦੌਰਾਨ ਡੋਮਿਨਿਕਾ ਦੀ ਰਾਸ਼ਟਰਪਤੀ ਸਿਲਵੇਨੀ ਬਰਟਨ ਵੱਲੋਂ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਫਰਵਰੀ 2021 ਵਿੱਚ ਪ੍ਰਧਾਨ ਮੰਤਰੀ ਮੋਦੀ ਨੇ AstraZeneca Covid-19 ਵੈਕਸੀਨ ਦੀਆਂ 70 ਹਜ਼ਾਰ ਖੁਰਾਕਾਂ ਡੋਮਿਨਿਕਾ ਨੂੰ ਭੇਜੀਆਂ ਸਨ। ਇਸ ਕਾਰਨ ਕੈਰੇਬੀਅਨ ਨੇ ਨਾ ਸਿਰਫ਼ ਆਪਣੇ ਨਾਗਰਿਕਾਂ ਦੀ ਜਾਨ ਬਚਾਈ ਸਗੋਂ ਆਪਣੇ ਕੈਰੇਬੀਅਨ ਗੁਆਂਢੀਆਂ ਦੀ ਵੀ ਮਦਦ ਕੀਤੀ।
ਸਨਮਾਨ ਦੀ ਘੋਸ਼ਣਾ ਕਰਦੇ ਹੋਏ ਡੋਮਿਨਿਕਾ ਨੇ ਕਿਹਾ ਕਿ ਇਹ ਪੁਰਸਕਾਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੂਚਨਾ ਤਕਨਾਲੋਜੀ ਵਿੱਚ ਡੋਮਿਨਿਕਾ ਨੂੰ ਭਾਰਤ ਦੇ ਸਮਰਥਨ ਨੂੰ ਵੀ ਮਾਨਤਾ ਦਿੰਦਾ ਹੈ। ਪੀ.ਐਮ ਮੋਦੀ ਡੋਮਿਨਿਕਾ ਦੇ ਸੱਚੇ ਦੋਸਤ ਰਹੇ ਹਨ। ਖਾਸ ਤੌਰ 'ਤੇ ਵਿਸ਼ਵ ਸਿਹਤ ਸੰਕਟ ਦੌਰਾਨ ਸਾਡੀ ਲੋੜ ਸਮੇਂ,ਉਨ੍ਹਾਂ ਦੇ ਸਮਰਥਨ ਲਈ ਆਪਣਾ ਧੰਨਵਾਦ ਪ੍ਰਗਟ ਕਰਦੇ ਹਾਂ।
ਇਸ ਪੁਰਸਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰਦੇ ਹੋਏ ਪੀ.ਐਮ ਮੋਦੀ ਨੇ ਜਲਵਾਯੂ ਤਬਦੀਲੀ ਅਤੇ ਭੂ-ਰਾਜਨੀਤਿਕ ਟਕਰਾਵਾਂ ਵਰਗੀਆਂ ਗਲੋਬਲ ਚੁਣੌਤੀਆਂ ਨਾਲ ਨਜਿੱਠਣ ਲਈ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ। ਉਸਨੇ ਡੋਮਿਨਿਕਾ ਅਤੇ ਕੈਰੇਬੀਅਨ ਨਾਲ ਮਿਲ ਕੇ ਕੰਮ ਕਰਨ ਲਈ ਭਾਰਤ ਦੀ ਵਚਨਬੱਧਤਾ ਬਾਰੇ ਗੱਲ ਕੀਤੀ। ਤੁਹਾਨੂੰ ਦੱਸ ਦੇਈਏ ਕਿ ਡੋਮਿਨਿਕਾ ਦੀ ਰਾਸ਼ਟਰਪਤੀ ਸਿਲਵੇਨੀ ਬਰਟਨ ਅਤੇ ਪ੍ਰਧਾਨ ਮੰਤਰੀ ਰੂਜ਼ਵੇਲਟ ਸਕਰਿਟ ਭਾਰਤ-ਕੈਰੀਕਾਮ ਸੰਮੇਲਨ ਵਿੱਚ ਹਿੱਸਾ ਲੈਣਗੇ। ਇਹ ਭਾਰਤ ਅਤੇ ਕੈਰੀਕਾਮ ਮੈਂਬਰ ਦੇਸ਼ਾਂ ਦਰਮਿਆਨ ਸਾਂਝੀਆਂ ਤਰਜੀਹਾਂ ਅਤੇ ਸਹਿਯੋਗ ਲਈ ਨਵੇਂ ਮੌਕਿਆਂ 'ਤੇ ਚਰਚਾ ਕਰਨ ਦਾ ਪਲੇਟਫਾਰਮ ਹੈ।
(For more news apart from Dominica to give PM Modi its highest national honour News in Punjabi, stay tuned to Rozana Spokesman)