ਨੇਪਾਲ 'ਚ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, 17 ਮੌਤਾਂ
15 ਤੋਂ ਜ਼ਿਆਦਾ ਜ਼ਖਮੀ
ਕਾਵਰਪਾਲਚੋਕ: ਭਾਰਤ ਦੇ ਗੁਆਂਢੀ ਦੇਸ਼ ਨੇਪਾਲ 'ਚ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਮੱਧ ਨੇਪਾਲ ਦੇ ਕਾਵਰੇਪਾਲਨਚੋਕ ਜ਼ਿਲ੍ਹੇ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੜਕ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ। ਕਾਵਰਪਾਲਚੋਕ ਦੇ ਐਸਪੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 15 ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਕਾਵਰੇਪਲਾਂਚੋਕ ਦੇ ਐਸਪੀ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਘਟਨਾ ਸਵੇਰੇ 6.30 ਵਜੇ (ਸਥਾਨਕ ਸਮੇਂ) 'ਤੇ ਵਾਪਰੀ। ਹਾਦਸੇ ਦਾ ਸ਼ਿਕਾਰ ਹੋਈ ਬੱਸ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਜ਼ਿਲ੍ਹਾ ਪੁਲਿਸ ਸੁਪਰਡੈਂਟ ਚੱਕਰਰਾਜ ਜੋਸ਼ੀ ਨੇ ਦੱਸਿਆ ਕਿ ਧਾਰਮਿਕ ਸਮਾਗਮ ਤੋਂ ਘਰ ਜਾ ਰਹੇ ਲੋਕਾਂ ਨਾਲ ਭਰੀ ਬੱਸ ਕਾਵਰੇਪਲਾਂਚੌਕ ਦੇ ਬੇਥਨਚੌਕ ਗ੍ਰਾਮ ਪ੍ਰੀਸ਼ਦ-4 ਦੇ ਚਲਲ ਗਣੇਸ਼ ਅਸਥਾਨ ਕੋਲ ਹਾਦਸਾਗ੍ਰਸਤ ਹੋ ਗਈ।
ਐਸਪੀ ਚੱਕਰਰਾਜ ਜੋਸ਼ੀ ਨੇ ਅੱਗੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬਾਕੀ 14 ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਤੋਂ ਇਲਾਵਾ 15 ਤੋਂ ਵੱਧ ਲੋਕ ਜ਼ਖਮੀ ਹਨ। ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ। ਹਾਲਾਂਕਿ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਬੇਥਨਚੌਕ ਗ੍ਰਾਮ ਪ੍ਰੀਸ਼ਦ ਦੇ ਪ੍ਰਧਾਨ ਦੇ ਅਧਿਕਾਰੀ ਨੇ ਦੱਸਿਆ ਕਿ ਬੀਏ 3 ਕੇਐੱਚਏ 4385 ਨੰਬਰ ਪਲੇਟ ਵਾਲੀ ਬੱਸ ਸ਼ਾਮ 6 ਵਜੇ ਹਾਦਸੇ ਦਾ ਸ਼ਿਕਾਰ ਹੋ ਗਈ। ਨੇਪਾਲ ਪੁਲਿਸ ਤੇ ਫੌਜ ਬਚਾਅ ਵੱਲੋਂ ਬਚਾਅ ਕਾਰਜ ਜਾਰੀਹੈ। ਲੋਕਾਂ ਦੀ ਖੋਜ ਤੇ ਬਚਾਅ ਦੀਆਂ ਕੋਸ਼ਿਸ਼ਾਂ ਵਿਚ ਤੇਜ਼ੀ ਲਿਆਉਣ ਲਈ ਇਕ ਬੁਲਡੋਜ਼ਰ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਬੱਸ ਵਿਚ ਸਵਾਰ ਲੋਕਾਂ ਦੀ ਗਿਣਤੀ ਦਾ ਪਤਾ ਲਗਾਏ ਜਾਣਾ ਬਾਕੀ ਹੈ।