ਕੈਨੇਡਾ ਵਿਚ ਟਰੱਕ ਡਰਾਈਵਰਾਂ ਦੇ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਐਮਰਜੈਂਸੀ ਐਕਟ ਲਾਗੂ
50 ਸਾਲਾਂ ਵਿਚ ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਵਿਚ ਐਮਰਜੈਂਸੀ ਲਾਗੂ ਕੀਤੀ ਗਈ ਹੈ।
ਓਂਟਾਰੀਓ: ਕੋਵਿਡ ਵੈਕਸੀਨ ਦੇ ਆਦੇਸ਼ ਖਿਲਾਫ ਟਰੱਕ ਪ੍ਰਦਰਸ਼ਨਕਾਰੀਆਂ ਦਾ ਸਾਹਮਣਾ ਕਰ ਰਹੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 14 ਫਰਵਰੀ ਨੂੰ ਐਮਰਜੈਂਸੀ ਐਕਟ ਨੂੰ ਲਾਗੂ ਕਰਨ ਲਈ ਕਿਹਾ। ਸਰਕਾਰ ਨੇ ਇਹ ਕਦਮ ਅਮਰੀਕਾ ਨਾਲ ਲੱਗਦੀ ਸਰਹੱਦ 'ਤੇ ਨਾਕਾਬੰਦੀ ਕਰਨ ਦੇ ਦੋਸ਼ 'ਚ ਹਥਿਆਰਾਂ ਨਾਲ ਲੈਸ 11 ਲੋਕਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਚੁੱਕਿਆ ਹੈ।
Canada's Justin Trudeau invokes emergency powers in bid to end protests
ਸਰਕਾਰ ਨੇ ਐਮਰਜੈਂਸੀ ਐਕਟ ਤਹਿਤ ਪ੍ਰਦਰਸ਼ਨਕਾਰੀਆਂ ਦੇ ਫੰਡਾਂ ਵਿਚ ਕਟੌਤੀ ਕਰਨ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਹੈ। 50 ਸਾਲਾਂ ਵਿਚ ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਵਿਚ ਐਮਰਜੈਂਸੀ ਲਾਗੂ ਕੀਤੀ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ, "ਇਹ ਹੁਣ ਸਪੱਸ਼ਟ ਹੋ ਗਿਆ ਹੈ ਕਿ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਾਹਮਣੇ ਗੰਭੀਰ ਚੁਣੌਤੀਆਂ ਹਨ।"
Justin Trudeau
ਟਰੂਡੋ ਨੇ ਕਿਹਾ, “ਇਸ ਤਰ੍ਹਾਂ ਦੀ ਨਾਕਾਬੰਦੀ ਸਾਡੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਰਹੀ ਹੈ ਅਤੇ ਜਨਤਕ ਸੁਰੱਖਿਆ ਨੂੰ ਵੀ ਖਤਰੇ ਵਿਚ ਪਾ ਰਹੀ ਹੈ। ਅਸੀਂ ਗੈਰ-ਕਾਨੂੰਨੀ ਅਤੇ ਖਤਰਨਾਕ ਗਤੀਵਿਧੀਆਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦੇ ਸਕਦੇ ਅਤੇ ਨਾ ਹੀ ਦੇਵਾਂਗੇ”। ਮੀਡੀਆ ਰਿਪੋਰਟ ਅਨੁਸਾਰ ਜਸਟਿਨ ਟਰੂਡੋ ਨੇ ਕਿਹਾ ਕਿ ਇਸ ਪੜਾਅ 'ਤੇ ਫੌਜ ਦੀ ਤਾਇਨਾਤੀ ਨਹੀਂ ਕੀਤੀ ਜਾਵੇਗੀ ਪਰ ਉਹਨਾਂ ਅਧਿਕਾਰੀਆਂ ਨੂੰ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਨ ਅਤੇ ਉਹਨਾਂ ਦੇ ਟਰੱਕਾਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਵਿਰੋਧ ਪ੍ਰਦਰਸ਼ਨਾਂ ਦੇ ਫੰਡਿੰਗ 'ਤੇ ਪਾਬੰਦੀ ਲਗਾਉਣ ਲਈ ਵਧੇਰੇ ਸ਼ਕਤੀਆਂ ਦਿੱਤੀਆਂ ਜਾਣਗੀਆਂ।
Canada's Justin Trudeau invokes emergency powers in bid to end protests
ਕੈਨੇਡਾ 'ਚ ਟਰੱਕ ਡਰਾਈਵਰ ਕੋਵਿਡ ਵੈਕਸੀਨ ਦੇ ਹੁਕਮਾਂ ਖਿਲਾਫ ਵੱਡੀ ਗਿਣਤੀ 'ਚ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਨੇ ਅਲਬਰਟਾ ਅਤੇ ਮੋਂਟਾਨਾ ਦੀ ਸਰਹੱਦ ਤੋਂ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਕੋਲੋਂ ਰਾਈਫਲ ਅਤੇ ਹੈਂਡਗੰਨ ਬਰਾਮਦ ਹੋਈ ਹੈ। ਕੈਨੇਡੀਅਨ ਸਰਕਾਰ ਅਨੁਸਾਰ, ਟਰੱਕ ਡਰਾਈਵਰਾਂ ਸਮੇਤ ਸਾਰੇ ਸਰਹੱਦ ਪਾਰ ਜ਼ਰੂਰੀ ਕਰਮਚਾਰੀਆਂ ਨੂੰ ਬੰਦਰਗਾਹ ਵਿਚ ਦਾਖਲ ਹੋਣ ਲਈ ਟੀਕਾਕਰਣ ਦਾ ਸਬੂਤ ਦਿਖਾਉਣਾ ਲਾਜ਼ਮੀ ਹੈ। ਕੈਨੇਡੀਅਨ ਟਰੱਕ ਡਰਾਈਵਰ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ।