UK recession: ਜਾਪਾਨ ਤੋਂ ਬਾਅਦ ਹੁਣ ਬ੍ਰਿਟੇਨ ਵੀ ਆਰਥਕ ਮੰਦੀ ਦੀ ਲਪੇਟ ਵਿਚ; GDP ਵਿਚ ਗਿਰਾਵਟ
ਆਫਿਸ ਫਾਰ ਨੈਸ਼ਨਲ ਸਟੈਟਿਸਟਿਕਸ (ਓ.ਐਨ.ਐਸ.) ਦੁਆਰਾ ਜਾਰੀ ਤਾਜ਼ਾ ਅੰਕੜਿਆਂ ਵਿਚ ਇਹ ਗੱਲ ਸਾਹਮਣੇ ਆਈ ਹੈ।
UK recession: ਬ੍ਰਿਟੇਨ ਦੀ ਅਰਥਵਿਵਸਥਾ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਹੁਣ ਖਬਰਾਂ ਆਈਆਂ ਹਨ ਕਿ ਬ੍ਰਿਟੇਨ ਦੀ ਅਰਥਵਿਵਸਥਾ ਆਰਥਿਕ ਮੰਦੀ ਦੀ ਲਪੇਟ 'ਚ ਹੈ। ਆਫਿਸ ਫਾਰ ਨੈਸ਼ਨਲ ਸਟੈਟਿਸਟਿਕਸ (ਓ.ਐਨ.ਐਸ.) ਦੁਆਰਾ ਜਾਰੀ ਤਾਜ਼ਾ ਅੰਕੜਿਆਂ ਵਿਚ ਇਹ ਗੱਲ ਸਾਹਮਣੇ ਆਈ ਹੈ।
ਓ.ਐਨ.ਐਸ. ਅਨੁਸਾਰ, ਦੇਸ਼ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿਚ ਜੁਲਾਈ ਅਤੇ ਸਤੰਬਰ ਦੇ ਵਿਚਕਾਰ 0.1 ਫ਼ੀ ਸਦੀ ਦੀ ਗਿਰਾਵਟ ਦੇ ਮੁਕਾਬਲੇ 2023 ਦੇ ਆਖਰੀ ਤਿੰਨ ਮਹੀਨਿਆਂ ਵਿਚ ਉਮੀਦ ਨਾਲੋਂ ਵੱਧ 0.3 ਫ਼ੀ ਸਦੀ ਦੀ ਗਿਰਾਵਟ ਆਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਕੋਰੋਨਾ ਵਾਇਰਸ ਮਹਾਂਮਾਰੀ, ਰੂਸ-ਯੂਕਰੇਨ ਯੁੱਧ ਅਤੇ ਵਧਦੀ ਊਰਜਾ ਅਤੇ ਭੋਜਨ ਦੀਆਂ ਕੀਮਤਾਂ ਨੇ ਬ੍ਰਿਟੇਨ ਦੀ ਆਰਥਿਕਤਾ ਨੂੰ ਲਗਾਤਾਰ ਕਮਜ਼ੋਰ ਕੀਤਾ ਹੈ।
ਇਸ ਤੋਂ ਪਹਿਲਾਂ ਅਰਥਸ਼ਾਸਤਰੀਆਂ ਦੇ ਰਾਇਟਰਜ਼ ਸਰਵੇਖਣ ਨੇ ਅਕਤੂਬਰ-ਦਸੰਬਰ ਦੀ ਮਿਆਦ ਲਈ ਜੀਡੀਪੀ ਵਿਚ 0.1 ਪ੍ਰਤੀਸ਼ਤ ਦੀ ਛੋਟੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਸੀ। ਇਹ ਅੰਕੜੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਲਈ ਵੱਡਾ ਝਟਕਾ ਸਾਬਤ ਹੋ ਸਕਦੇ ਹਨ, ਜੋ ਦੇਸ਼ ਦੀ ਡਗਮਗਾ ਰਹੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਲਗਾਤਾਰ ਯਤਨ ਕਰ ਰਹੇ ਹਨ।
(For more Punjabi news apart from UK economy slips into recession , stay tuned to Rozana Spokesman)