ਭਾਰਤ ਨੇ ਰੂਸ ਅਤੇ ਯੂਕਰੇਨ ਵਿਚਾਲੇ ਦੁਸ਼ਮਣੀ ਖ਼ਤਮ ਕਰਨ ਲਈ ਸਿੱਧੀ ਗੱਲਬਾਤ ਦੀ ਕੀਤੀ ਮੰਗ

ਏਜੰਸੀ

ਖ਼ਬਰਾਂ, ਕੌਮਾਂਤਰੀ

ਭਾਰਤ ਨੇ ਯੂਕਰੇਨ ਅਤੇ ਰੂਸ ਵਿਚਾਲੇ ਦੁਸ਼ਮਣੀ ਖਤਮ ਕਰਨ ਲਈ ਸਿੱਧੇ ਸੰਪਰਕ ਅਤੇ ਗੱਲਬਾਤ ਦੀ ਮੰਗ ਕਰਦੇ ਹੋਏ ਕਿਹਾ ਕਿ ਉਹ ਦੋਵਾਂ ਦੇਸ਼ਾਂ ਦੇ ਸੰਪਰਕ ਵਿਚ ਰਿਹਾ ਹੈ

Russia-Ukraine war: India at UNSC calls for immediate end to all hostilities


ਸੰਯੁਕਤ ਰਾਸ਼ਟਰ: ਭਾਰਤ ਨੇ ਯੂਕਰੇਨ ਅਤੇ ਰੂਸ ਵਿਚਾਲੇ ਦੁਸ਼ਮਣੀ ਖਤਮ ਕਰਨ ਲਈ ਦੋਵਾਂ ਦੇਸ਼ਾਂ ਵਿਚਾਲੇ ਸਿੱਧੇ ਸੰਪਰਕ ਅਤੇ ਗੱਲਬਾਤ ਦੀ ਮੰਗ ਕਰਦੇ ਹੋਏ ਕਿਹਾ ਕਿ ਉਹ ਦੋਵਾਂ ਦੇਸ਼ਾਂ ਦੇ ਸੰਪਰਕ ਵਿਚ ਰਿਹਾ ਹੈ ਅਤੇ ਭਵਿੱਖ ਵਿਚ ਵੀ ਬਣਿਆ ਰਹੇਗਾ। ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਥਾਈ ਉਪ ਪ੍ਰਤੀਨਿਧੀ ਆਰ ਰਵਿੰਦਰਾ ਨੇ ਕਿਹਾ ਕਿ ਭਾਰਤ ਸੰਯੁਕਤ ਰਾਸ਼ਟਰ ਦੇ ਚਾਰਟਰ, ਅੰਤਰਰਾਸ਼ਟਰੀ ਕਾਨੂੰਨ, ਰਾਜਾਂ (ਦੇਸ਼ਾਂ) ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਨ 'ਤੇ ਜ਼ੋਰ ਦਿੰਦਾ ਰਿਹਾ ਹੈ।

Russia Ukraine War

ਉਹਨਾਂ ਕਿਹਾ, “ਭਾਰਤ ਨੇ ਲਗਾਤਾਰ ਯੂਕਰੇਨ ਵਿਚ ਸਾਰੀਆਂ ਦੁਸ਼ਮਣੀਆਂ ਨੂੰ ਤੁਰੰਤ ਖ਼ਤਮ ਕਰਨ ਦੀ ਮੰਗ ਕੀਤੀ ਹੈ। ਸਾਡੇ ਪ੍ਰਧਾਨ ਮੰਤਰੀ ਨੇ ਵਾਰ-ਵਾਰ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਹੈ ਅਤੇ ਗੱਲਬਾਤ ਅਤੇ ਕੂਟਨੀਤੀ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਹੈ”। ਯੂਰੋਪ ਵਿਚ ਸੁਰੱਖਿਆ ਅਤੇ ਸਹਿਯੋਗ ਸੰਗਠਨ ਦੇ ਪ੍ਰਧਾਨ ਅਤੇ ਪੋਲੈਂਡ ਦੇ ਵਿਦੇਸ਼ ਮੰਤਰੀ ਜ਼ਬਿਗਨੀਵ ਰਾਉ ਦੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬ੍ਰੀਫਿੰਗ ਵਿਚ ਬੋਲਦਿਆਂ ਆਰ ਰਵਿੰਦਰਾ ਨੇ ਕਿਹਾ ਕਿ ਭਾਰਤ ਦੁਸ਼ਮਣੀ ਨੂੰ ਰੋਕਣ ਲਈ ਸਿੱਧੇ ਸੰਪਰਕ ਅਤੇ ਗੱਲਬਾਤ ਦੀ ਮੰਗ ਕਰਦਾ ਹੈ।

Indians In Ukraine

ਉਹਨਾਂ ਕਿਹਾ, "ਭਾਰਤ ਰੂਸੀ ਸੰਘ ਅਤੇ ਯੂਕਰੇਨ ਦੋਵਾਂ ਦੇ ਸੰਪਰਕ ਵਿਚ ਹੈ ਅਤੇ ਅਜਿਹਾ ਕਰਨਾ ਜਾਰੀ ਰੱਖੇਗਾ। ਅਸੀਂ ਸੰਯੁਕਤ ਰਾਸ਼ਟਰ ਦੇ ਚਾਰਟਰ, ਅੰਤਰਰਾਸ਼ਟਰੀ ਕਾਨੂੰਨ, ਰਾਜਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਨ 'ਤੇ ਜ਼ੋਰ ਦਿੰਦੇ ਰਹੇ ਹਾਂ”। ਯੂਕਰੇਨ ਵਿਚ ਮੌਤਾਂ ਦੀ ਵੱਧ ਰਹੀ ਗਿਣਤੀ ਅਤੇ ਮਨੁੱਖੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਰਵਿੰਦਰਾ ਨੇ ਕਿਹਾ ਕਿ ਭਾਰਤ ਨੇ ਯੂਕਰੇਨ ਦੇ ਸੰਘਰਸ਼ ਪ੍ਰਭਾਵਿਤ ਖੇਤਰਾਂ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਤੁਰੰਤ ਕਦਮ ਚੁੱਕੇ ਹਨ।

PM Modi

ਉਹਨਾਂ ਕਿਹਾ, “ਹੁਣ ਤੱਕ ਲਗਭਗ 22,500 ਭਾਰਤੀ ਸੁਰੱਖਿਅਤ ਘਰ ਪਹੁੰਚ ਚੁੱਕੇ ਹਨ। ਅਸੀਂ ਆਪਣੇ ਭਾਈਵਾਲਾਂ ਦੇ ਇਸ ਨਿਕਾਸੀ ਕਾਰਜ ਵਿਚ ਉਹਨਾਂ ਦੇ ਸਹਿਯੋਗ ਲਈ ਧੰਨਵਾਦੀ ਹਾਂ।" ਉਹਨਾਂ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਵਿਚ ਸਹਿਯੋਗ ਲਈ ਪੋਲੈਂਡ ਦੇ ਵਿਦੇਸ਼ ਮੰਤਰੀ ਦਾ ਧੰਨਵਾਦ ਕੀਤਾ।