Canada News: ਕੈਨੇਡਾ ਦੇ 24ਵੇਂ PM ਬਣੇ ਮਾਰਕ ਕਾਰਨੀ, ਮੰਤਰੀ ਮੰਡਲ ਨਾਲ ਸਹੁੰ ਚੁੱਕੀ
Canada News: ਭਾਰਤ ਨਾਲ ਰਿਸ਼ਤੇ ਸੁਧਾਰਨਾ ਚਾਹੁੰਦੇ ਹਾਂ-ਮਾਰਕ ਕਾਰਨੀ
Mark Carney sworn in as Prime Minister of Canada News: ਮਾਰਕ ਕਾਰਨੀ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਰਾਜਧਾਨੀ ਓਟਾਵਾ ਦੇ ਰੀਡੋ ਹਾਲ ਦੇ ਬਾਲਰੂਮ ਵਿੱਚ ਹੋਇਆ। ਕਾਰਨੀ ਦੇ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਨੇ ਵੀ ਸਹੁੰ ਚੁੱਕੀ।
ਮਾਰਕ ਕਾਰਨੀ ਨੇ ਭਾਰਤ ਨਾਲ ਸਬੰਧ ਸੁਧਾਰਨ ਦੀ ਗੱਲ ਕੀਤੀ ਹੈ। ਉਹ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ 'ਚ ਤਣਾਅ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਚੋਣਾਂ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਜੇਕਰ ਉਹ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਭਾਰਤ ਨਾਲ ਵਪਾਰਕ ਸਬੰਧ ਬਹਾਲ ਕਰਨਗੇ।
ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਦੇ ਸਭ ਤੋਂ ਵੱਡੇ ਕਾਰਨ - ਖ਼ਾਲਿਸਤਾਨੀ ਅਤਿਵਾਦੀਆਂ ਦੇ ਮੁੱਦੇ 'ਤੇ ਮਾਰਕ ਕਾਰਨੀ ਦੀ ਕੀ ਰਾਏ ਹੈ। ਉਨ੍ਹਾਂ ਨੇ ਇਸ ਮੁੱਦੇ 'ਤੇ ਅਜੇ ਤੱਕ ਕੋਈ ਜਨਤਕ ਬਿਆਨ ਨਹੀਂ ਦਿੱਤਾ ਹੈ।