‘ਕਦੇ ਵੀ ਅਮਰੀਕਾ ਦਾ ਹਿੱਸਾ ਨਹੀਂ ਬਣਾਂਗੇ’ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਦੋ ਟੂਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

"ਅਸੀਂ ਕਦੇ ਵੀ, ਕਿਸੇ ਵੀ ਤਰ੍ਹਾਂ ਅਮਰੀਕਾ ਦਾ ਹਿੱਸਾ ਨਹੀਂ ਬਣਾਂਗੇ। ਅਮਰੀਕਾ ਕੈਨੇਡਾ ਨਹੀਂ ਹੈ, ਅਸੀਂ ਅਸਲ ਵਿਚ ਇਕ ਵਖਰਾ ਦੇਸ਼ ਹਾਂ।’’

'We will never be part of America': Canadian Prime Minister Mark Carney's two-part statement

ਟੋਰਾਂਟੋ : ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਹੁਦਾ ਸੰਭਾਲਦੇ ਹੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਨਿਸ਼ਾਨਾ ਵਿੰਨਿ੍ਹਆ। ਕਾਰਨੀ ਨੇ ਸ਼ੁੱਕਰਵਾਰ ਨੂੰ ਟਰੰਪ ’ਤੇ ਜਵਾਬੀ ਹਮਲਾ ਕਰ ਕੇ ਅਪਣੇ ਕਾਰਜਕਾਲ ਦੀ ਸ਼ੁਰੂਆਤ ਕੀਤੀ। ਉਸ ਨੇ ਅਪਣੇ ਉਤਰੀ ਗੁਆਂਢੀ ਦੇਸ਼ ਵਿਚ ਸ਼ਾਮਲ ਹੋਣ ਦੀਆਂ ਵਾਰ-ਵਾਰ ਧਮਕੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿਤਾ। ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਥੋੜ੍ਹੀ ਦੇਰ ਬਾਅਦ ਕਾਰਨੀ ਨੇ ਕਿਹਾ ਕਿ ਟਰੰਪ ਦੇ ਟੈਰਿਫ਼ਾਂ ਦਾ ਸਾਹਮਣਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਕਾਰਨੀ ਨੇ ਕਿਹਾ, ‘ਅਸੀਂ ਕਦੇ ਵੀ, ਕਿਸੇ ਵੀ ਤਰ੍ਹਾਂ ਅਮਰੀਕਾ ਦਾ ਹਿੱਸਾ ਨਹੀਂ ਬਣਾਂਗੇ। ਅਮਰੀਕਾ ਕੈਨੇਡਾ ਨਹੀਂ ਹੈ। ਅਸੀਂ ਅਸਲ ਵਿਚ ਇਕ ਵਖਰਾ ਦੇਸ਼ ਹਾਂ।’’

ਉਨ੍ਹਾਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਸਰਕਾਰ ਇਕ ਦਿਨ ਦੋਵਾਂ ਦੇਸ਼ਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਾਸ਼ਿੰਗਟਨ ਨਾਲ ਕੰਮ ਕਰੇਗੀ। ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਟਰੰਪ ਅਤੇ ਕਾਰਨੀ ਵਿਚਕਾਰ ਟੈਲੀਫ਼ੋਨ ਗੱਲਬਾਤ ਦਾ ਪ੍ਰਬੰਧ ਕਰਨ ਲਈ ਕੰਮ ਕਰ ਰਹੇ ਹਨ। ਦਰਅਸਲ ਜਨਵਰੀ ਵਿਚ ਟਰੰਪ ਦੇ ਸੱਤਾ ਵਿਚ ਵਾਪਸ ਆਉਣ ਤੋਂ ਬਾਅਦ ਅਮਰੀਕਾ ਅਤੇ ਕੈਨੇਡਾ ਦੇ ਸਬੰਧ ਤਣਾਅਪੂਰਨ ਹੋ ਗਏ ਹਨ। ਟਰੰਪ ਵਲੋਂ ਵਪਾਰ ਯੁੱਧ ਦਾ ਐਲਾਨ ਕਰਨ ਅਤੇ ਕੈਨੇਡਾ ਨੂੰ 51ਵਾਂ ਅਮਰੀਕੀ ਰਾਜ ਬਣਾਉਣ ਦੀ ਧਮਕੀ ਦੇਣ ਤੋਂ ਬਾਅਦ ਇਹ ਸਬੰਧ ਹੋਰ ਤਣਾਅਪੂਰਨ ਹੋ ਗਏ ਹਨ।