ਚਰਚ ਵਿਚ ਗੋਲੀਬਾਰੀ ਦੌਰਾਨ ਇਕ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਕਨੈਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਸਾਲਮਨ ਆਰਮ ਇਲਾਕੇ ਦੀ ਇਕ ਚਰਚ ਵਿਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।

Church of Christ in Salmon Arm

ਬ੍ਰਿਟਿਸ਼ ਕੋਲੰਬੀਆ: ਕਨੈਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਸਾਲਮਨ ਆਰਮ ਇਲਾਕੇ ਦੀ ਇਕ ਚਰਚ ਵਿਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਸਥਾਨਕ ਮੀਡੀਆ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਦੇਰ ਰਾਤ ਨੂੰ ਇਕ 25 ਸਾਲਾਂ ਨੌਜਵਾਨ ਨੇ ‘ਚਰਚ ਆਫ ਕ੍ਰਾਈਸਟ’ ਵਿਚ ਇਕ ਸਮਾਗਮ ਦੌਰਾਨ ਦਾਖਿਲ ਹੋ ਕੇ ਦੋ ਲੋਕਾਂ ਨੂੰ ਗੋਲੀ ਮਾਰ ਦਿੱਤੀ।

ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੂਜਾ ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋ ਗਿਆ ਹੈ। ਸ਼ੱਕੀ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੇ ਦੱਸਿਆ ਹੈ ਕਿ ਉਸ ਨੂੰ ਜਾਣਕਾਰੀ ਮਿਲੀ ਹੈ ਕਿ ਹਮਲਾਵਰ ਜਖਮੀ ਵਿਅਕਤੀਆਂ ਵਿਚੋਂ ਇਕ ਨੂੰ ਪਹਿਲਾਂ ਤੋਂ ਹੀ ਜਾਣਦਾ ਸੀ। ਹਾਲਾਂਕਿ ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਸ ਨੇ ਕਿਸੇ ਧਾਰਮਿਕ ਵਿਵਾਦ ਕਾਰਨ ਹਮਲਾ ਕੀਤਾ ਸੀ ਜਾਂ ਕਿਸੇ ਹੋਰ ਕਾਰਨ। ਮ੍ਰਿਤਕ ਵਿਅਕਤੀ ਦੀ ਉਮਰ 78 ਸਾਲ ਸੀ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵੱਲੇਂ ਇਸ ਘਟਨਾ ਦੀ ਜਾਂਚ ਹਾਲੇ ਵੀ ਜਾਰੀ ਹੈ।