ਅਮਰੀਕਾ ’ਚ ਹਮਲੇ ਦੇ ਪੀੜਤ ਸੱਜਣ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਜਾਣਿਆ ਹਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਬੀਤੇ ਦਿਨ ਨਿਊਯਾਰਕ ਦੇ ਰਿਚਮੰਡ ਹਿੱਲ ਇਲਾਕੇ ਵਿਚ ਹੋਇਆ ਸੀ ਹਮਲਾ

SGPC Secretary met Sajjan Singh in The US

ਅੰਮ੍ਰਿਤਸਰ (ਰਾਜੇੇੇਸ਼ ਕੁੁੁਆਰ ਸੰਧੂ) : ਅਮਰੀਕਾ ਵਿਖੇ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ।

ਪਰਮਜੀਤ ਸਿੰਘ ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਚਮੰਡ ਹਿੱਲ ਘਟਨਾ ਵਿਚ ਜ਼ਖ਼ਮੀ ਹੋਏ ਸੱਜਣ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕੀਤੀ।

ਪਰਮਜੀਤ ਸਿੰਘ ਸਰੋਆ ਨੇ ਟੈਲੀਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾ ਕਰਨ ਵਾਲੇ ਵਿੱਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਊਯਾਰਕ ਦੇ ਰਿਚਮੰਡ ਹਿੱਲ ’ਚ ਰਹਿੰਦੇ  ਸੱਜਣ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ।