ਕਰੋਨਾ ਦਾ ਕਹਿਰ, ਦੁਨੀਆਂ ਭਰ ‘ਚ 3 ਲੱਖ ਤੋਂ ਜ਼ਿਆਦਾ ਮੌਤਾਂ, 45 ਲੱਖ ਤੋਂ ਵੱਧ ਲੋਕ ਹੋਏ ਪ੍ਰਭਾਵਿਤ
ਚੀਨ ਚੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਥੋੜੇ ਸਮੇਂ ਵਿਚ ਹੀ ਪੂਰੀ ਦੁਨੀਆਂ ਦੇ ਗੋਡੇ ਲਵਾ ਦਿੱਤੇ ਹਨ।
ਚੀਨ ਚੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਥੋੜੇ ਸਮੇਂ ਵਿਚ ਹੀ ਪੂਰੀ ਦੁਨੀਆਂ ਦੇ ਗੋਡੇ ਲਵਾ ਦਿੱਤੇ ਹਨ। ਇਸੇ ਤਰ੍ਹਾਂ ਹੁਣ ਤੱਕ ਪੂਰੇ ਵਿਸ਼ਵ ਵਿਚ ਕਰੋਨਾ ਵਾਇਰਸ ਦੇ ਨਾਲ 45 ਲੱਖ ਤੋਂ ਵੱਧ ਲੋਕ ਇਸ ਦੇ ਪ੍ਰਭਾਵ ਹੇਠ ਆ ਚੁੱਕੇ ਹਨ। ਉੱਥੇ ਹੀ ਪਿਛਲੇ 24 ਘੰਟੇ ਵਿਚ ਦੁਨੀਆਂ ਦੇ 212 ਦੇਸ਼ਾਂ ਵਿਚੋਂ 95,519 ਕਰੋਨਾ ਦੇ ਨਵੇਂ ਕੇਸ ਦਰਜ਼ ਹੋ ਚੁੱਕੇ ਹਨ ਅਤੇ ਮਰਨ ਵਾਲੇ ਲੋਕਾਂ ਦੀ ਗਿਣਤੀ ਵਿਚ 5,305 ਦਾ ਵਾਧਾ ਹੋਇਆ ਹੈ।
ਅੰਕੜਿਆਂ ਅਨੁਸਾਰ ਹੁਣ ਤੱਕ ਪੂਰੇ ਸੰਸਾਰ ਵਿਚੋਂ 3 ਲੱਖ ਲੋਕਾਂ ਦੀ ਇਸ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ ਅਤੇ 17 ਲੱਖ ਤੋਂ ਜ਼ਿਆਦਾ ਲੋਕ ਇਸ ਮਹਾਂਮਾਰੀ ਨੂੰ ਮਾਤ ਪਾ ਕੇ ਸਿਹਤਯਾਬ ਹੋ ਚੁੱਕੇ ਹਨ। ਦੱਸ ਦੱਈਏ ਕਿ ਪੂਰੀ ਦੁਨੀਆਂ ਵਿਚ 72 ਫੀਸਦੀ ਕੇਸ ਕੇਵਲ ਦਸ ਦੇਸ਼ਾਂ ਵਿਚ ਹਨ। ਜਿਨ੍ਹਾਂ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 32,53 ਲੱਖ ਦੇ ਕਰੀਬ ਹੈ।
ਇਸ ਤੋਂ ਇਲਾਵਾ ਦੁਨੀਆਂ ਦੇ ਇਕ ਤਿਹਾਈ ਤੋਂ ਜ਼ਿਆਦਾ ਮਾਮਲੇ ਇਕੱਲੇ ਅਮਰੀਕਾ ਵਿਚ ਦਰਜ਼ ਹੋਏ ਹਨ ਅਤੇ ਨਾਲ ਹੀ ਦਨੀਆਂ ਵਿਚ ਇਸ ਵਾਇਰਸ ਨਾਲ ਹੋਈਆਂ ਇਕ ਤਿਹਾਈ ਮੌਤਾਂ ਵੀ ਅਮਰੀਕਾ ਵਿਚ ਹੀ ਹੋਇਆ ਹਨ। ਅਮਰੀਕਾ ਤੋਂ ਬਾਅਦ ਕੋਰੋਨਾ ਦਾ ਸਭ ਤੋਂ ਵੱਧ ਕਹਿਰ ਯੂਕੇ 'ਚ ਹੈ। ਜਿੱਥੇ 33,614 ਲੋਕਾਂ ਦੀ ਮੌਤ ਦੇ ਨਾਲ ਕੁੱਲ 233,151 ਲੋਕ ਵਾਇਰਸ ਤੋਂ ਪੀੜਤ ਹਨ।
ਯੂਕੇ 'ਚ ਮਰੀਜ਼ਾਂ ਦੀ ਗਿਣਤੀ ਸਪੇਨ ਤੇ ਰੂਸ ਤੋਂ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਟਰਕੀ, ਇਰਾਨ, ਚੀਨ, ਬ੍ਰਾਜ਼ੀਲ, ਕੈਨੇਡਾ ਜਿਹੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਭਾਂਵੇਂ ਕਿ ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀਆਂ ਅਤੇ ਡਾਕਟਰਾਂ ਵੱਲੋਂ ਇਸ ਵਾਇਰਸ ਨੂੰ ਰੋਕਣ ਦੇ ਲਈ ਟੀਕਾ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਕਿਸੇ ਵੀ ਦੇਸ਼ ਨੂੰ ਸਫ਼ਲਤਾ ਹਾਸਿਲ ਨਹੀਂ ਹੋਈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।