ਰਾਨਿਲ ਵਿਕਰਮਸਿੰਘੇ ਚੁਣੇ ਗਏ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ
ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਕੀਤਾ ਐਲਾਨ
ਸ੍ਰੀਲੰਕਾ : ਗੰਭੀਰ ਆਰਥਿਕ ਅਤੇ ਰਾਜਨੀਤਕ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਨੂੰ ਸੱਤ ਦਿਨਾਂ ਦੇ ਅੰਦਰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਇਹ ਐਲਾਨ ਸ਼ੁੱਕਰਵਾਰ ਨੂੰ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਕੀਤਾ। ਗੋਟਾਬਾਯਾ ਰਾਜਪਕਸ਼ੇ ਨੇ ਵੀਰਵਾਰ ਨੂੰ ਰਾਸ਼ਟਰਪਤੀ ਦੇ ਅਹੁਦੇ ਤੋਂ ਕਾਨੂੰਨੀ ਤੌਰ 'ਤੇ ਅਸਤੀਫਾ ਦੇ ਦਿੱਤਾ ਹੈ।
ਰਾਸ਼ਟਰਪਤੀ ਦੀ ਚੋਣ 22 ਜੁਲਾਈ ਨੂੰ ਹੋਵੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਕਾਰਜਕਾਰੀ ਰਾਸ਼ਟਰਪਤੀ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਸ੍ਰੀਲੰਕਾ ਦੇ ਚੀਫ਼ ਜਸਟਿਸ ਜਯੰਤ ਜੈਸੂਰੀਆ ਨੇ ਸਹੁੰ ਚੁਕਾਈ। ਉਹ 22 ਜੁਲਾਈ ਤੱਕ ਪ੍ਰਧਾਨ ਰਹਿਣਗੇ। ਅਭੈਵਰਧਨੇ ਨੇ ਕਿਹਾ ਕਿ ਹੁਣ ਸੰਸਦ ਦੀ ਬੈਠਕ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਨੇ ਜਨਤਾ ਨੂੰ ਸੰਸਦ ਮੈਂਬਰਾਂ ਲਈ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਰਾਸ਼ਟਰਪਤੀ ਚੋਣ ਦੀ ਪ੍ਰਕਿਰਿਆ ਵਿਚ ਹਿੱਸਾ ਲੈ ਸਕਣ।
ਇੱਥੇ, ਸ੍ਰੀਲੰਕਾ ਦੀ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਅਤੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ ਦੇ ਦੇਸ਼ ਛੱਡਣ 'ਤੇ ਪਾਬੰਦੀ ਲਗਾ ਦਿੱਤੀ ਹੈ। ਦੋਵੇਂ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ 28 ਜੁਲਾਈ ਤੱਕ ਦੇਸ਼ ਨਹੀਂ ਛੱਡ ਸਕਦੇ। ਇਸ ਦੇ ਨਾਲ ਹੀ ਕੇਂਦਰੀ ਬੈਂਕ ਦੇ ਦੋ ਸਾਬਕਾ ਗਵਰਨਰਾਂ 'ਤੇ ਵੀ ਬਿਨਾਂ ਇਜਾਜ਼ਤ ਦੇ ਦੇਸ਼ ਛੱਡਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।