ਅਮਰੀਕਾ ’ਚ ਸੜਕ ਹਾਦਸੇ ’ਚ ਮਾਛੀਵਾੜਾ ਦੇ ਕੁਲਦੀਪ ਸਿੰਘ ਦੀ ਹੋਈ ਦਰਦਨਾਕ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਕਈ ਸਾਲਾਂ ਤੋਂ ਪਰਿਵਾਰ ਸਮੇਤ ਰਹਿ ਰਿਹਾ ਸੀ ਅਮਰੀਕਾ

Kuldeep Singh died in a road accident in America

 

ਲੁਧਿਆਣਾ: ਅਮਰੀਕਾ ’ਚ ਰਹਿੰਦੇ ਮਾਛੀਵਾੜਾ ਦੇ ਨੇੜਲੇ ਪਿੰਡ ਦੌਲਤਪੁਰ ਦੇ ਕੁਲਦੀਪ ਸਿੰਘ (50) ਜੋ ਕਿ ਇਸ ਸਮੇਂ ਅਮਰੀਕਾ ਦੇ ਸ਼ਹਿਰ ਕੈਲੇਫ਼ੋਰਨੀਆ ਦਾ ਵਾਸੀ ਸੀ ਦੀ ਅੱਜ ਤੜਕੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਅਮਰੀਕਾ ’ਚ ਟਰਾਲਾ ਚਲਾਉਂਦਾ ਸੀ ਅਤੇ ਉਹ ਸਮਾਨ ਲੈ ਕੇ ਮੈਕਸੀਕੋ ਬਾਰਡਰ ਨੇੜੇ ਜਾ ਰਿਹਾ ਸੀ ਕਿ ਉਹ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। 

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਕੁਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕੁਲਦੀਪ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। ਮ੍ਰਿਤਕ ਕੁਲਦੀਪ ਸਿੰਘ ਪਿਛਲੇ ਕਈ ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਕੈਲੋਫ਼ੋਰਨੀਆ ’ਚ ਆਪਣੀ ਪਤਨੀ ਅਤੇ 5 ਬੱਚੇ ਛੱਡ ਗਿਆ ਹੈ।