ਹੁਣ ਬਰੈਂਪਟਨ 'ਚ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਦਾਇਰੇ 'ਚ ਨਹੀਂ ਹੋਣਗੇ ਪ੍ਰਦਰਸ਼ਨ, ਲਗਾਈ ਪਾਬੰਦੀ
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਲਗਾਏ ਜਾਣਗੇ ਭਾਰੀ ਜ਼ੁਰਮਾਨੇ
Now there will be no demonstrations within 100 meters of religious places in Brampton News
ਪਿਛਲੇ ਦਿਨੀਂ ਬਰੈਂਪਟਨ ਦੇ ਹਿੰਦੂ ਮੰਦਰ ਅੱਗੇ ਪ੍ਰਦਰਸ਼ਨ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਹੁਣ ਬਰੈਂਪਟਨ ਦੀ ਸਿਟੀ ਕੌਂਸਲ ਵੱਲੋਂ ਧਾਰਮਿਕ ਸਥਾਨਾਂ ਅੱਗੇ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਨਵੇਂ ਕਾਨੂੰਨ ਅਨੁਸਾਰ ਕਿਸੇ ਵੀ ਧਾਰਮਿਕ ਸਥਾਨ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਦਰਸ਼ਨ ਕਰਨ ਦੀ ਮਨਾਹੀ ਹੋਵੇਗੀ। ਇਹ ਮਤਾ ਮੇਅਰ ਪੈਟਰਿਕ ਬਰਾਊਨ ਨੇ ਪੇਸ਼ ਕੀਤਾ ਸੀ ਜੋ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ। ਹੁਣ ਨਵੇਂ ਬਣੇ ਕਾਨੂੰਨ ਮੁਤਾਬਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਲਗਾਏ ਜਾਣਗੇ।
ਅਸਲ ’ਚ ਪਿਛਲੇ ਦਿਨੀਂ ਬਰੈਂਪਟਨ ਦੇ ਹਿੰਦੂ ਮੰਦਰ ਅੱਗੇ ਗਰਮਖਿਆਲੀਆਂ ਅਤੇ ਭਾਰਤ ਪੱਖੀ ਗਰੁੱਪ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਜੋ ਸਥਿਤੀ ਪੈਦਾ ਹੋਈ ਸੀ, ਅਜਿਹੀ ਸਥਿਤੀ ਨੂੰ ਮੁੱਖ ਰੱਖ ਕੇ ਇਹ ਕਾਨੂੰਨ ਲਿਆਂਦਾ ਗਿਆ ਹੈ।