ਅਤਿਵਾਦੀਆਂ ਦੀ ਮਦਦ ਕਰਨਾ ਤੁਰੰਤ ਬੰਦ ਕਰੇ ਪਾਕਿਸਤਾਨ : ਅਮਰੀਕਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਮਰੀਕਾ ਨੇ ਸ਼ੁਕਰਵਾਰ ਨੂੰ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਅਤਿਵਾਦੀ......

White House, America

ਵਾਸ਼ਿੰਗਟਨ : ਅਮਰੀਕਾ ਨੇ ਸ਼ੁਕਰਵਾਰ ਨੂੰ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਅਤਿਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ। ਅਮਰੀਕਾ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਵੀਰਵਾਰ ਸ਼ਾਮ ਹੋਏ ਅਤਿਵਾਦੀ ਹਮਲੇ ਵਿਚ ਭਾਰਤ ਨਾਲ ਦ੍ਰਿੜ੍ਹਤਾ ਨਾਲ ਖੜ੍ਹੇ ਹੁੰਦੇ ਹੋਏ ਪਾਕਿਸਤਾਨ ਵਿਰੁਧ ਸਖ਼ਤ ਰਵੱਈਆ ਅਪਨਾਇਆ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਬਿਆਨ ਜਾਰੀ ਕਰ ਕੇ ਕਿਹਾ,''ਪਾਕਿਸਤਾਨ ਅਪਣੀ ਧਰਤੀ ਤੋਂ ਸੰਚਾਲਿਤ ਹੋਣ ਵਾਲੀਆਂ

ਸਾਰੀਆਂ ਅਤਿਵਾਦੀ ਗਤੀਵਿਧੀਆਂ ਅਤੇ ਅਤਿਵਾਦੀ ਸੰਗਠਨਾਂ ਨੂੰ ਮਦਦ ਕਰਨਾ ਤੁਰੰਤ ਬੰਦ ਕਰੇ।'' ਸੈਂਡਰਸ ਨੇ ਕਿਹਾ,''ਇਸ ਹਮਲੇ ਨਾਲ ਅਮਰੀਕਾ ਅਤੇ ਭਾਰਤ ਵਿਚਕਾਰ ਅਤਿਵਾਦ ਵਿਰੁਧ ਮੁਹਿੰਮ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦਾ ਸਾਡਾ ਸੰਕਲਪ ਹੋਰ ਦ੍ਰਿੜ੍ਹ ਹੋਇਆ ਹੈ।''  (ਪੀਟੀਆਈ)