ਅਮਰੀਕਾ, ਫ਼ਰਾਂਸ, ਰੂਸ, ਸਮੇਤ ਕਈ ਦੇਸ਼ਾਂ ਨੇ ਕੀਤੀ ਨਿੰਦਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਅਮਰੀਕਾ, ਰੂਸ, ਆਸਟ੍ਰੇਲੀਆ, ਫ਼ਰਾਂਸ, ਸਾਊਦੀ ਅਰਸ, ਸ਼੍ਰੀਲੰਕਾ ਅਤੇ ਬੰਗਲਾਦੇਸ਼ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ......

Pulwama Attack

ਵਾਸ਼ਿੰਗਟਨ/ਮਾਸਕੋ : ਅਮਰੀਕਾ, ਰੂਸ, ਆਸਟ੍ਰੇਲੀਆ, ਫ਼ਰਾਂਸ, ਸਾਊਦੀ ਅਰਸ, ਸ਼੍ਰੀਲੰਕਾ ਅਤੇ ਬੰਗਲਾਦੇਸ਼ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਪਾਕਿਸਤਾਨ ਹੱਕੀ ਆਤੰਕੀ ਸੰਗਠਨ ਜੈਸ਼ ਏ ਮੁਹੰਮਦ ਦੇ ਅਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਇੰਨ੍ਹਾਂ ਦੇਸ਼ਾਂ ਨੇ ਅਤਵਾਦ ਨਾਲ ਮੁਕਾਬਲੇ ਵਿਚ ਭਾਰਤ ਪ੍ਰਤੀ ਅਪਣਾ ਸਮੱਰਥਨ ਵੀ ਵਿਅਕਤ ਕੀਤਾ ਹੈ। ਜੰਮੂ-ਕਸ਼ਮੀਰ ਵਿਚ ਵੀਰਵਾਰ ਨੂੰ ਸੀ.ਆਰ.ਪੀ.ਐੱਫ. ਦੇ ਕਾਫਿਲੇ 'ਤੇ ਆਤਮਘਾਤੀ ਹਮਲੇ ਵਿਚ 40 ਤੋਂ

ਜ਼ਿਆਦਾ ਜਵਾਨ ਸ਼ਹੀਦ ਹੋ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਜੈਸ਼-ਏ-ਮੁਹੰਮਦ ਦੇ ਇਕ ਆਤਮਘਾਤੀ ਹਮਲਾਵਰ ਨੇ 100 ਕਿਲੋਗ੍ਰਾਮ ਵਿਸਫੋਟਕ ਨਾਲ ਭਰੀ ਗੱਡੀ ਨਾਲ ਬੱਸ ਨੂੰ ਟੱਕਰ ਮਾਰ ਦਿਤੀ।