Brazil Storm: ਰੀਓ ਡੀ ਜੇਨੇਰੀਓ ਵਿਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ, 18 ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਤਿੰਨ ਘੰਟਿਆਂ ਦੇ ਅੰਦਰ 25.8 ਸੈਂਟੀਮੀਟਰ ਮੀਂਹ ਪਿਆ ਹੈ। ਜੋ ਪਿਛਲੇ 30 ਦਿਨਾਂ ਦੌਰਾਨ ਸਭ ਤੋਂ ਵੱਧ ਹੈ - ਅਧਿਕਾਰੀ 

Rio de Janeiro rain

ਰੀਓ ਡੀ ਜਨੇਰੀਓ : ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਇੱਕ ਤੂਫਾਨ ਆਇਆ ਹੈ। ਇੱਥੋਂ ਦੇ ਪਹਾੜੀ ਖੇਤਰ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਆਏ ਹੜ੍ਹਾਂ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਇਹ ਤੂਫਾਨ ਮੰਗਲਵਾਰ ਦੇਰ ਰਾਤ ਰੀਓ ਡੀ ਜੇਨੇਰੀਓ 'ਚ ਆਇਆ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਰੀਓ ਡੀ ਜੇਨੇਰੀਓ ਦੇ ਫਾਇਰ ਵਿਭਾਗ ਨੇ ਇਕ ਬਿਆਨ ਵਿਚ ਕਿਹਾ ਕਿ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਹੁਣ ਤੱਕ 18 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਚਾਅ ਕਰਮਚਾਰੀਆਂ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। 180 ਤੋਂ ਵੱਧ ਸੈਨਿਕਾਂ ਨੂੰ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਵਿੱਚ ਲਗਾਇਆ ਗਿਆ ਹੈ।

ਇਸ ਦੇ ਨਾਲ ਹੀ ਰੂਸ ਦੇ ਅਧਿਕਾਰਤ ਦੌਰੇ 'ਤੇ ਗਏ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਨੇ ਟਵੀਟ ਕੀਤਾ। ਉਨ੍ਹਾਂ ਟਵੀਟ ਕੀਤਾ ਕਿ ਉਨ੍ਹਾਂ ਨੂੰ ਇਸ ਹਾਦਸੇ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਆਪਣੇ ਮੰਤਰੀਆਂ ਨੂੰ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅੱਗ ਬੁਝਾਊ ਵਿਭਾਗ ਨੇ ਕਿਹਾ ਕਿ ਖੇਤਰ ਵਿੱਚ ਤਿੰਨ ਘੰਟਿਆਂ ਦੇ ਅੰਦਰ 25.8 ਸੈਂਟੀਮੀਟਰ ਮੀਂਹ ਪਿਆ ਹੈ। ਜੋ ਪਿਛਲੇ 30 ਦਿਨਾਂ ਦੌਰਾਨ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਹਾਦਸੇ ਨਾਲ ਜੁੜੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਲੋਕਾਂ ਨੇ ਹਾਦਸੇ ਤੋਂ ਬਾਅਦ ਦੇ ਭਿਆਨਕ ਦ੍ਰਿਸ਼ ਨੂੰ ਆਪਣੇ ਮੋਬਾਈਲਾਂ ਵਿੱਚ ਕੈਦ ਕਰ ਲਿਆ। ਅਧਿਕਾਰੀਆਂ ਮੁਤਾਬਕ ਭਾਰੀ ਮੀਂਹ ਕਾਰਨ ਵੀ ਕਾਫੀ ਨੁਕਸਾਨ ਹੋਇਆ ਹੈ।