ਕੋਰੋਨਾ : ਫਰਾਂਸ 'ਚ ਸ਼ੁਰੂ ਹੋਇਆ 12 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਬੱਚਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਖਤਰਨਾਕ ਅਸਰ ਦੇਖੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ

Corona vaccination

ਪੈਰਿਸ-ਫਰਾਂਸ 'ਚ ਮੰਗਲਵਾਰ ਤੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਇਮੈਨੁਅਲ ਮੈਂਕ੍ਰੋ ਨੇ 2 ਜੂਨ ਨੂੰ ਐਲਾਨ ਕੀਤਾ ਕਿ ਦੇਸ਼ 'ਚ 15 ਜੂਨ ਤੋਂ 12-18 ਸਾਲ ਦੇ ਬੱਚਿਆਂ ਨੂੰ ਟੀਕਾ ਲਾਇਆ ਜਾਵੇਗਾ। ਹੁਣ ਤੱਕ ਮੰਨਿਆ ਜਾ ਰਿਹਾ ਹੈ ਕਿ ਬੱਚਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਖਤਰਨਾਕ ਅਸਰ ਦੇਖੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ। ਹਾਲਾਂਕਿ ਕੋਰੋਨਾ ਨਾਲ ਬੱਚਿਆਂ ਦੀ ਮੌਤ ਦੇ ਕੁਝ ਦੁਰਲੱਭ ਮਾਮਲੇ ਸਾਹਮਣੇ ਆਏ ਹਨ ਪਰ ਫਰਾਂਸ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਬੇਹੱਦ ਜ਼ਰੂਰੀ ਹੈ ਕਿ ਬੱਚਿਆਂ ਨੂੰ ਟੀਕਾ ਲਾਇਆ ਜਾਵੇ ਤਾਂ ਕਿ ਉਨ੍ਹਾਂ ਨੂੰ ਇਨਫੈਕਸ਼ਨ ਤੋਂ ਬਚਾਇਆ ਜਾ ਸਕੇ। 

ਇਹ ਵੀ ਪੜ੍ਹੋ-ਕੋਰੋਨਾ ਦੇ ਡੈਲਟਾ ਵੈਰੀਐਂਟ ਵਿਰੁੱਧ ਸਭ ਤੋਂ ਵਧੇਰੇ ਅਸਰਦਾਰ ਹੈ ਰੂਸ ਦੀ 'ਸਪੂਤਨਿਕ ਵੀ' ਵੈਕਸੀਨ

ਫਰਾਂਸ 'ਚ ਬੱਚਿਆਂ ਨੂੰ ਕੋਰੋਨਾ ਟੀਕਾ ਲਾਉਣ ਦੇ ਪਿੱਛੇ ਦਾ ਦੂਜਾ ਮਕਸੱਦ ਪੜ੍ਹਾਈ 'ਚ ਹੋ ਰਹੇ ਨੁਕਸਾਨ ਨੂੰ ਘੱਟ ਕਰਨਾ ਹੈ। ਹਾਲਾਂਕਿ ਯੂਰਪ 'ਚ ਸਭ ਤੋਂ ਘੱਟ ਦਿਨ ਸਕੂਲ ਫਰਾਂਸ 'ਚ ਹੀ ਬੰਦ ਹੋਏ ਹਨ। ਜਿਥੇ ਵੀ ਕੋਰੋਨਾ ਮਹਾਮਾਰੀ ਦਾ ਖਤਰਾ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਉਥੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ। ਯੂਰਪੀਨ ਯੂਨੀਅਨ ਦੇ ਹੋਰ ਦੇਸ਼ਾਂ ਨੇ ਵੀ ਬੱਚਿਆਂ ਨੂੰ ਟੀਕਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਰੋਮਾਨੀਆ 'ਚ ਜੂਨ ਦੀ ਸ਼ੁਰੂਆਤ ਤੋਂ ਹੀ 12 ਤੋਂ 15 ਸਾਲ ਤੱਕ ਦੀ ਉਮਰ ਦੇ ਬੱਚਿਆਂ ਟੀਕਾ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ-MP : ਬਿਨ੍ਹਾਂ ਟੈਸਟ ਕੀਤੇ ਸਰਕਾਰ ਨੇ ਜਾਰੀ ਕਰ ਦਿੱਤੀ ਕੋਰੋਨਾ ਰਿਪੋਰਟ, ਅੱਧੇ ਨੰਬਰ Out of Service

ਉਥੇ, ਪੋਲੈਂਡ 'ਚ ਵੀ ਇਸ ਦਿਨ ਤੋਂ 12-15 ਸਾਲ ਤੱਕ ਦੇ ਬੱਚਿਆਂ ਲਈ ਟੀਕਾਕਰਨ ਸ਼ੁਰੂ ਕੀਤਾ ਗਿਆ ਹਾਲਾਂਕਿ ਅਮੀਰ ਦੇਸ਼ਾਂ 'ਚ ਬੱਚਿਆਂ ਲਈ ਕੀਤੇ ਜਾ ਰਹੇ ਵੈਕਸੀਨੇਸ਼ਨ ਨੂੰ ਲੈ ਕੇ ਆਲੋਚਨਾ ਵੀ ਕੀਤੀ ਜਾ ਰਹੀ ਹੈ। ਦੁਨੀਆ ਦੇ ਕਈ ਦੇਸ਼ਾਂ 'ਚ ਲੋਕ ਅਜੇ ਵੀ ਵੈਕਸੀਨ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। ਅਜਿਹੇ 'ਚ ਸਿਹਤ ਮਾਹਰਾਂ ਦਾ ਮੰਨਣਾ ਹੈ ਕਿ ਬੱਚਿਆਂ ਨੂੰ ਟੀਕਾ ਲਾਉਣ ਥਾਂ ਪਹਿਲਾਂ ਉਸ ਆਬਾਦੀ ਨੂੰ ਟੀਕਾ ਲਾਉਣਾ ਜ਼ਿਆਦਾ ਜ਼ਰੂਰੀ ਹੈ ਜੋ ਮਹਾਮਾਰੀ ਦੇ ਸਭ ਤੋਂ ਜ਼ਿਆਦਾ ਲਪੇਟ 'ਚ ਹਨ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਅਮੀਰ ਦੇਸ਼ਾਂ ਨੂੰ ਵੈਕਸੀਨ ਦਾਨ ਕਰਨੀ ਚਾਹੀਦੀ ਹੈ ਤਾਂ ਕਿ ਗਰੀਬ ਦੇਸ਼ਾਂ ਤੱਕ ਪਹੁੰਚ ਸਕੇ।