ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲੀ ਅਮਰੀਕਾ ਦੀ ਧਰਤੀ, 7.2 ਮਾਪੀ ਗਈ ਤੀਬਰਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਸਹਿਮੇ ਲੋਕ ਘਰਾਂ 'ਚੋਂ ਆਏ ਬਾਹਰ

photo

 

ਵਾਸ਼ਿੰਗਟਨ: ਅਮਰੀਕਾ ਦੇ ਅਲਾਸਕਾ ਪ੍ਰਾਇਦੀਪ ਖੇਤਰ ਵਿਚ ਐਤਵਾਰ ਸਵੇਰੇ ਭੂਚਾਲ ਦੇ  ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 7.2 ਮਾਪੀ ਗਈ।  ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਦੀ ਸ਼ੁਰੂਆਤੀ ਰਿਪੋਰਟ ਮੁਤਾਬਕ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। 

ਜਾਣਕਾਰੀ ਅਨੁਸਾਰ ਭੂਚਾਲ ਅਲਾਸਕਾ ਪ੍ਰਾਇਦੀਪ ਦੇ ਸਮੁੰਦਰੀ ਕਿਨਾਰੇ 21 ਕਿਲੋਮੀਟਰ ਦੀ ਡੂੰਘਾਈ 'ਤੇ ਕੇਂਦਰਿਤ ਸੀ। ਅਲਾਸਕਾ ਭੂਚਾਲ ਕੇਂਦਰ ਮੁਤਾਬਕ ਅਲਾਸਕਾ ਪ੍ਰਾਇਦੀਪ, ਅਲੇਉਟੀਅਨ ਟਾਪੂ ਅਤੇ ਕੁੱਕ ਇਨਲੇਟ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ।