ਚੀਨ ਦੀ ਬਹੁਮੰਜ਼ਿਲਾ ਇਮਾਰਤ ਵਿਚ ਲੱਗੀ ਭਿਆਨਕ ਅੱਗ, ਸਾਹਮਣੇ ਆਈ ਵੀਡੀਓ

ਏਜੰਸੀ

ਖ਼ਬਰਾਂ, ਕੌਮਾਂਤਰੀ

ਸਥਾਨਕ ਮੀਡੀਆ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ।

Major fire engulfs skyscraper in China's Changsha city



ਬੀਜਿੰਗ: ਚੀਨ ਦੀ ਰਾਜਧਾਨੀ ਬੀਜਿੰਗ ਸਥਿਤ ਇਕ ਬਹੁਮੰਜ਼ਿਲਾ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ। ਅੱਗ ਨਾਲ ਬਿਲਡਿੰਗ ਦੀਆਂ ਦਰਜਨਾਂ ਮੰਜ਼ਿਲਾਂ ਸੜ ਕੇ ਸੁਆਹ ਹੋ ਗਈਆਂ। ਘਟਨਾ ਰਾਜਧਾਨੀ ਦੇ ਚਾਂਗਸ਼ਾ ਇਲਾਕੇ ਦੀ ਦੱਸੀ ਜਾ ਰਹੀ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਸਥਾਨਕ ਮੀਡੀਆ ਅਨੁਸਾਰ ਅੱਗ ਲੱਗਣ ਤੋਂ ਬਾਅਦ ਇਮਾਰਤ ਵਿਚੋਂ ਧੂੰਏਂ ਦਾ ਗੁਬਾਰ ਉੱਠ ਰਿਹਾ ਸੀ ਅਤੇ ਦਰਜਨਾਂ ਇਮਾਰਤਾਂ ਅੱਗ ਦਾ ਗੋਲਾ ਬਣ ਗਈਆਂ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦਰਜਨਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਮਾਰਤ ਵਿਚ ਰਾਜ ਦੀ ਮਲਕੀਅਤ ਵਾਲੀ ਦੂਰਸੰਚਾਰ ਕੰਪਨੀ ਚਾਈਨਾ ਟੈਲੀਕਾਮ ਦਾ ਦਫ਼ਤਰ ਵੀ ਸੀ।